18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮਲੂਕਾ ਪਬਲਿਕ ਸਕੂਲ ਸਮਾਧ ਭਾਈ ਵਿਚ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 12-03-2026
ਸਮਾਧ ਭਾਈ, 11 ਮਾਰਚ (ਜਗਰੂਪ ਸਿੰਘ ਸਰੋਆ)-ਮਲੂਕਾ ਪਬਲਿਕ ਸਕੂਲ ਸਮਾਧ ਭਾਈ ਵਿਚ ਨਵੇਂ ਵਿੱਦਿਅਕ ਵਰ੍ਹੇ 2026-27 ਦੀ ਸ਼ਲਾਘਾਯੋਗ ਸ਼ੁਰੂਆਤ ਧਾਰਮਿਕ ਤੇ ਅਧਿਆਤਮਿਕ ਮਾਹੌਲ ਵਿਚ ਕੀਤੀ ਗਈ | ਇਹ ਪਾਵਨ ਸ਼ੁਰੂਆਤ ਮੌਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ, ਜਿਸ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੀ ਸੁਖਮਨੀ ਸਾਹਿਬ ਦੇ ਪਾਠ ਕੀਤੇ | ਇਸ ਸਮੇਂ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਮਿਸਿਜ਼ ਰਣਧੀਰ ਕੌਰ ਕਲੇਰ, ਡਾਇਰੈਕਟਰ ਕੋਹਿਨੂਰ ਸਿੱਧੂ, ਪਿ੍ੰਸੀਪਲ ਸੁਖਬੀਰ ਸਿੰਘ ਬਰਾੜ ਤੇ ਸਮੂਹ ਸਟਾਫ਼ ਨੇ ਗੁਰੂ ਸਾਹਿਬ ਦਾ ਓਟ ਆਸਰਾ ਲੈਂਦਿਆਂ ਅਰਦਾਸ ਕੀਤੀ ਕਿ ਨਵਾਂ ਸਾਲ ਸਰਬੱਤ ਦੇ ਭਲੇ ਤੇ ਚੜ੍ਹਦੀ ਕਲਾ, ਸਕੂਲ ਦੀ ਤਰੱਕੀ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁੱਭ ਹੋਵੇ | ਇਸ ਉਪਰੰਤ ਪਿ੍ੰਸੀਪਲ ਸੁਖਬੀਰ ਸਿੰਘ ਬਰਾੜ ਨੇ ਸਭ ਨੂੰ ਨਵੇਂ ਸੈਸ਼ਨ ਦੀਆਂ ਵਧਾਈਆਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਗੁਰੂ ਨਾਨਕ ਕਾਲਜ ਵਿਖੇ ਵਿਸ਼ੇਸ਼ ਕੈਂਪ <br/> ਅਗਲੀ ਖ਼ਬਰ ਨਿਹਾਲ ਸਿੰਘ ਵਾਲਾ ਵਿਖੇ ਸਾਡੇ ਬਜ਼ੁਰਗ ਸਾਡਾ ਮਾਣ ਸਲੋਗਨ ਤਹਿਤ ਵਿਸ਼ੇਸ਼ ਸੈਮੀਨਾਰ <br/>
Ad Position 24