ਮੋਗਾ, 11 ਮਾਰਚ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (46 ਆਫ਼ 2023) 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਚੱਲ ਰਹੇ ਮੈਰਿਜ ਪੈਲੇਸਾਂ 'ਚ ਹਥਿਆਰ ਲੈ ਕੇ ਆਉਣ ਤੇ ਫਾਇਰ ਕਰਨ 'ਤੇ ਪੂਰਨ ਪਾਬੰਦੀ ਲਗਾਈ ਹੈ | ਹੁਕਮਾਂ 'ਚ ਕਿਹਾ ਗਿਆ ਕਿ ਪੈਲੇਸਾਂ ਵਿਚ ਹੁੰਦੇ ਸਮਾਗਮਾਂ ਦੌਰਾਨ ਕਈ ਵਿਅਕਤੀਆਂ ਵਲੋਂ ਹਥਿਆਰ ਨਾਲ ਲੈ ਕੇ ਜਾਣ ਤੇ ਹਵਾਈ ਫਾਇਰ ਕਰਨਾ ਇਕ ਫ਼ੈਸ਼ਨ ਜਿਹਾ ਬਣ ਗਿਆ ਹੈ ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ | ਇਸ ਲਈ ਜ਼ਿਲ੍ਹੇ 'ਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਤੇ ਹਵਾਈ ਫਾਇਰ ਕਰਨ 'ਤੇ ਰੋਕ ਲਗਾਈ ਜਾਣੀ ਲੋਕ ਹਿਤ ਲਈ ਜ਼ਰੂਰੀ ਹੈ | ਇਹ ਹੁਕਮ 10 ਮਈ 2026 ਤੱਕ ਲਾਗੂ ਰਹਿਣਗੇ |