ਧਰਮਕੋਟ, 11 ਮਾਰਚ (ਪਰਮਜੀਤ ਸਿੰਘ)-ਪੰਜਾਬ ਨਰਸਿਜ ਰਜਿਸਟ੍ਰੇਸ਼ਨ ਕੌਂਸਲ ਵਲੋਂ ਜੀ.ਐਨ.ਐਮ. ਪਹਿਲੇ ਸਾਲ ਦਾ ਨਤੀਜਾ ਐਲਾਨਿਆ ਗਿਆ ਜਿਸ ਵਿਚ ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਦੇ ਜੀ.ਐਨ.ਐਮ. ਪਹਿਲੇ ਸਾਲ ਦੀ ਵਿਦਿਆਰਥਣ ਜੈਸਮੀਨ ਕੌਰ ਪੁੱਤਰੀ ਪਰਮਜੀਤ ਸਿੰਘ ਨੇ 396 ਅੰਕ ਪ੍ਰਾਪਤ ਕਰ ਕੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ, ਜਸਪ੍ਰੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 395 ਅੰਕ ਪ੍ਰਾਪਤ ਕਰ ਕੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਕਾਲਜ ਦੇ ਚੇਅਰਮੈਨ ਬਲਤੇਜ ਸਿੰਘ ਗਿੱਲ, ਜਰਨਲ ਸੈਕਟਰੀ ਮੈਡਮ ਇੰਦਰਜੀਤ ਕੌਰ, ਮੈਨੇਜਮੈਂਟ ਕਮੇਟੀ ਦੇ ਡਾਇਰੈਕਟਰ ਅਮਿਤੋਜ ਸਿੰਘ ਸੰਧੂ, ਡਾਇਰੈਕਟਰ ਪਰਮਪਾਲ ਸਿੰਘ ਬੁੱਟਰ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਪਿ੍ੰਸੀਪਲ ਡਾ. ਦਲਜੀਤ ਕੌਰ ਤੂਰ ਨੇ ਦੱਸਿਆ ਕਿ ਸਾਡੇ ਵਲੋਂ ਵਿਦਿਆਰਥੀਆਂ ਨੂੰ ਬਹੁਤ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਜਿਸ ਨਾਲ ਵਿਦਿਆਰਥੀਆਂ ਵਧੀਆ ਤਰੀਕੇ ਨਾਲ ਆਪਣੀ ਨਰਸਿੰਗ ਕਿੱਤੇ ਦੀ ਪੜ੍ਹਾਈ ਪੂਰੀ ਕਰਦੇ ਹਨ |