18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

'ਆਪ' ਸਰਕਾਰ ਵਲੋਂ ਪੇਸ਼ ਕੀਤਾ ਬਜਟ ਮਹਿਜ਼ ਇਕ ਚੋਣ ਸਟੰਟ-ਸੰਧੂ <br/>

Ad Position 21
No active advertisement
ਅਜੀਤ ਡੈਸਕ 12-03-2026
ਮੋਗਾ, 11 ਮਾਰਚ (ਸੁਰਿੰਦਰਪਾਲ ਸਿੰਘ)-'ਆਪ' ਸਰਕਾਰ ਵਲੋਂ ਜੋ ਬਜਟ ਪੇਸ਼ ਕੀਤਾ ਗਿਆ ਹੈ, ਉਹ ਸੂਬੇ ਦੇ ਲੋਕਾਂ ਨੂੰ ਗੁਮਰਾਹ ਕਰਨ ਵਾਲਾ ਹੈ ਤੇ ਇਹ ਇਕ ਚੋਣ ਸਟੰਟ ਹੈ ਪਰ ਸੂਬੇ ਦੇ ਲੋਕ ਹੁਣ ਆਪ ਵਾਲਿਆਂ ਦੇ ਝਾਂਸੇ ਵਿਚ ਨਹੀਂ ਆਉਣਗੇ ਤੇ ਉਹ ਇਨ੍ਹਾਂ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ ਕਿ ਕਿਵੇਂ ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਝੂਠ ਮਾਰ ਕੇ ਸਰਕਾਰ ਬਣਾਈ ਤੇ ਸਰਕਾਰ ਬਣਾਉਣ ਤੋਂ ਬਾਅਦ ਉਹ ਸੂਬੇ ਦੇ ਲੋਕਾਂ ਨੂੰ ਅਸਲੋਂ ਹੀ ਭੁੱਲ ਗਏ ਪਰ ਹੁਣ 'ਆਪ' ਸਰਕਾਰ ਤੋਂ ਅੱਕੇ ਲੋਕ ਸਾਲ 2027 ਦੀਆਂ ਚੋਣਾਂ ਵਿਚ ਸਬਕ ਸਿਖਾ ਦੇਣਗੇ | ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਚਾਰ ਸਾਲ ਬਾਅਦ ਜੋ ਔਰਤਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਦੇਣ ਦੀ ਗੱਲ ਕਹੀ ਹੈ ਉਸ ਵਿਚ ਕੋਈ ਸਚਾਈ ਨਹੀਂ ਕਿਉਂਕਿ ਪਹਿਲਾਂ ਸਰਕਾਰ ਖ਼ਾਮੋਸ਼ ਬੈਠੀ ਰਹੀ ਤੇ ਹੁਣ ਜਦੋਂ ਸਾਲ 2027 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਇਕ ਹਜ਼ਾਰ ਰੁਪਏ ਦੇਣ ਦਾ ਚੋਣ ਸਟੰਟ ਰਚ ਲਿਆ ਅਤੇ ਜੇਕਰ ਸਰਕਾਰ ਨੇ ਆਪਣੇ ਕੀਤੇ ਵਾਅਦੇ ਮੁਤਾਬਿਕ ਔਰਤਾਂ ਦੀ ਮੰਗ ਪੂਰੀ ਕਰਨੀ ਹੈ ਤਾਂ ਪਿਛਲੇ ਚਾਰ ਸਾਲਾਂ ਤੋਂ ਪ੍ਰਤੀ ਮਹੀਨਾ 48 ਹਜ਼ਾਰ ਰੁਪਏ ਬਣਦੇ ਹਨ ਉਹ ਔਰਤਾਂ ਦੇ ਖਾਤਿਆਂ ਵਿਚ ਪਾਏ ਜਾਣ | ਉਨ੍ਹਾਂ ਕਿਹਾ ਕਿ 14 ਮਾਰਚ ਨੂੰ ਮੋਗਾ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੂਬਾ ਪੱਧਰੀ ਰੈਲੀ ਕਰ ਰਹੇ ਹਨ ਅਤੇ ਇਹ ਰੈਲੀ ਪੰਜਾਬ ਲਈ ਇਕ ਇਤਿਹਾਸਕ ਰੈਲੀ ਹੈ | ਇਸ ਰੈਲੀ ਤੋਂ ਪੰਜਾਬ ਵਾਸੀਆਂ ਨੂੰ ਵੱਡੀਆਂ ਆਸਾਂ ਹਨ |

Ad Position 22
No active advertisement
ਪਿਛਲੀ ਖ਼ਬਰ ਮਨੁੱਖੀ ਸੱਭਿਅਤਾ ਦੀ ਕਹਾਣੀ ਔਰਤਾਂ ਤੋਂ ਬਿਨਾਂ ਅਧੂਰੀ ਹੈ-ਡਾ. ਸੀਮਾਂਤ ਗਰਗ -(1) • ਅੰਤਰ-ਰਾਸ਼ਟਰੀ ਮਹਿਲਾ ਦਿਵਸ 'ਤ... ਅਗਲੀ ਖ਼ਬਰ ਸੀ.ਪੀ.ਆਈ. (ਐਮ) ਜ਼ਿਲ੍ਹਾ ਮੋਗਾ ਦੇ ਸਕੱਤਰੇਤ ਮੈਂਬਰਾਂ ਦੀ ਮੀਟਿੰਗ <br/>
Ad Position 24