ਮੋਗਾ, 11 ਮਾਰਚ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਵਿਚ ਸਿੱਖਿਆ ਵਿਚ ਆਪਣੀ ਉੱਤਮਤਾ ਅਤੇ ਅਨੁਸ਼ਾਸਨ ਲਈ ਮਸ਼ਹੂਰ ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਸੀ.ਬੀ.ਐਸ.ਈ. ਕਲਾਸ 10 ਬੋਰਡ ਪ੍ਰੀਖਿਆਵਾਂ ਪੂਰੀਆਂ ਹੋਣ ਤੋਂ ਤੁਰੰਤ ਬਾਅਦ 11ਵੀਂ ਜਮਾਤ (ਪਲੱਸ ਵਨ) ਦੇ ਵਿਦਿਆਰਥੀਆਂ ਲਈ ਫਾਊਾਡੇਸ਼ਨ ਕਲਾਸਾਂ ਦੀ ਸ਼ਾਨਦਾਰ ਸ਼ੁਰੂਆਤ ਦਾ ਜਸ਼ਨ ਮਨਾਇਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ 11ਵੀਂ ਜਮਾਤ ਦਾ ਇਹ ਪੜ੍ਹਾਅ ਉਨ੍ਹਾਂ ਦੇ ਭਵਿੱਖ ਲਈ ਇੱਕ ਮਜ਼ਬੂਤ ਨੀਂਹ ਰੱਖਦਾ ਹੈ | ਉਨ੍ਹਾਂ ਕਿਹਾ ਸਕੂਲ ਦਾ ਉਦੇਸ਼ ਸਿਰਫ਼ ਸਿੱਖਿਆ ਬਾਰੇ ਨਹੀਂ ਹੈ ਸਗੋਂ ਵਿਦਿਆਰਥੀਆਂ ਨੂੰ ਸਫਲ ਅਤੇ ਜ਼ਿੰਮੇਵਾਰ ਜੀਵਨ ਲਈ ਤਿਆਰ ਕਰਨਾ ਹੈ | ਇਸ ਮੌਕੇ ਸਕੂਲ ਡਾਇਰੈਕਟਰ ਮੈਡਮ ਸੁਨੀਤਾ ਗਰਗ ਨੇ ਵਿਦਿਆਰਥੀਆਂ ਦਾ ਸਵਾਗਤ ਕੀਤਾ | ਇਸ ਮੌਕੇ ਵਿਦਿਆਰਥੀਆਂ ਨੂੰ ਸਕੂਲ ਦੇ ਅਤਿ-ਆਧੁਨਿਕ ਪੇਂਟਿੰਗ, ਭੌਤਿਕ ਵਿਗਿਆਨ, ਰਸਾਇਣ ਵਿਗਿਆਨ, ਜੀਵ ਵਿਗਿਆਨ, ਇਲੈਕਟ੍ਰਾਨਿਕਸ ਤੇ ਇੰਸਟਰੂਮੈਂਟੇਸ਼ਨ, ਕੰਪਿਊਟਰ ਤੇ ਥੀਏਟਰ ਲੈਬਾਂ ਦਾ ਵਿਸਤਰਿਤ ਦੌਰਾ ਕਰਵਾਇਆ ਗਿਆ | ਹੋਰ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੂਰੇ ਕੈਂਪਸ ਦਾ ਦੌਰਾ ਵੀ ਕਰਵਾਇਆ ਗਿਆ | ਸਕੂਲ ਪ੍ਰਬੰਧਨ ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਜਿਹੜੇ ਵਿਦਿਆਰਥੀ ਮਿਆਰੀ ਸਿੱਖਿਆ, ਅਨੁਸ਼ਾਸਨ ਤੇ ਇਕ ਉੱਜਲ ਭਵਿੱਖ ਦੀ ਭਾਲ ਕਰ ਰਹੇ ਹਨ, ਉਹ ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸ਼ਾਮਲ ਹੋ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਦੇ ਹਨ |