ਮੋਗਾ, 11 ਮਾਰਚ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ ਵਿਚ ਸ਼ੁਰੂ ਕੀਤੀਆਂ ਪੰਜਾਬ ਬਚਾਓ ਰੈਲੀਆਂ ਦੀ ਕੜੀ ਤਹਿਤ ਅੱਜ 12 ਮਾਰਚ ਨੂੰ ਬਾਘਾ ਪੁਰਾਣਾ ਦੀ ਦਾਣਾ ਮੰਡੀ 'ਚ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਇਹ ਰੈਲੀ ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਤੇ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਹੋ ਰਹੀ ਹੈ, ਜਿਸ ਨੂੰ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਤੇ ਸੀ. ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਸੀਨੀਅਰ ਲੀਡਰਸ਼ਿਪ ਸ਼ਮੂਲੀਅਤ ਕਰੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਕੌਮੀ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੰੂਵਾਲਾ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ ਨੇ ਦੱਸਿਆ ਕਿ ਰੈਲੀ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ |