ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਲਈ ਸ਼ੁਰੂ ਕੀਤੀ ਗਈ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੀ ਅਗਵਾਈ ਹੇਠ ਨਿਹਾਲ ਸਿੰਘ ਵਾਲਾ ਦੇ ਲਾਇਨਜ਼ ਕਲੱਬ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਵਿਚ ਬਜ਼ੁਰਗਾਂ ਨੂੰ ਡਿਜੀਟਲ ਵਿੱਤੀ ਸਾਖਰਤਾ, ਕਾਨੂੰਨੀ ਸੇਵਾਵਾਂ, ਪੁਲਿਸ ਵਲੋਂ ਜਾਗਰੂਕਤਾ ਸੈਸ਼ਨ ਤੇ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਸੀਨੀਅਰ ਸਿਟੀਜ਼ਨ ਐਕਟ 2007 ਬਾਰੇ ਜਾਣਕਾਰੀ ਦਿੱਤੀ ਗਈ | ਕੈਂਪ 'ਚ ਬੈਂਕ ਦੇ ਕਰਮਚਾਰੀਆਂ ਵਲੋਂ ਡਿਜੀਟਲ ਸਾਖਰਤਾ ਤੇ ਆਨਲਾਈਨ ਫਰਾਡ ਤੋਂ ਬਚਣ ਲਈ ਜਾਣਕਾਰੀ ਦਿੱਤੀ ਗਈ | ਪੰਜਾਬ ਪੁਲਿਸ ਦੇ ਕਰਮਚਾਰੀਆਂ ਵਲੋਂ ਸਾਂਝ ਕੇਂਦਰ ਅਤੇ ਹੋਰ ਬਜ਼ੁਰਗਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਗਈ | ਕਾਨੂੰਨੀ ਸੇਵਾਵਾਂ ਕਰਮਚਾਰੀਆਂ ਵਲੋਂ ਬਜ਼ੁਰਗਾਂ ਨੂੰ ਕਾਨੂੰਨੀ ਅਧਿਕਾਰਾਂ ਤੋਂ ਜਾਣੂੰ ਕਰਵਾਇਆ ਗਿਆ | ਬਜ਼ੁਰਗਾਂ ਦੀ ਸਹਾਇਤਾ ਲਈ ਟੋਲ ਫ਼ਰੀ ਹੈਲਪ ਲਾਈਨ 14567 ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਵਲੋਂ ਕੈਂਪ ਵਿਚ ਬਜ਼ੁਰਗਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸਰਕਾਰੀ ਸਹਾਇਤਾ ਪ੍ਰਣਾਲੀ ਨਾਲ ਜੋੜਨ ਉੱਤੇ ਵਿਸ਼ੇਸ਼ ਜ਼ੋਰ ਦਿੱਤਾ | ਇਸ ਮੌਕੇ ਪਰਮਜੀਤ ਸ਼ਰਮਾ, ਜਸਪ੍ਰੀਤ ਸਰਾਂ, ਗੁਰਦੀਪ ਸਿੰਘ, ਜਸਪ੍ਰੀਤ, ਇੰਦਰਜੀਤ, ਗੁਰਬਰਮ ਸਿੰਘ, ਵਿਸ਼ਾਲ ਮਿੱਤਲ, ਸੋਨੂੰ ਮੰਗਲਾ, ਰੋਹਿਤ ਗਰਗ, ਪ੍ਰਦੀਪ ਗੋਇਲ, ਰਾਮ ਲਾਲ ਮੀਤੂ ਰਾਣੀ (ਵਕੀਲ), ਯਸ਼ਪਾਲ ਪ੍ਰੈਜ਼ੀਡੈਂਟ ਗੋਲਡਨ ਆਦਿ ਹਾਜ਼ਰ ਰਹੇ | 12ਮੋਗਾ29