25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਭਲਕੇ ਅਮਿਤ ਸ਼ਾਹ ਦੀ ਰੈਲੀ ਲਾਮਿਸਾਲ ਹੋਵੇਗੀ- ਸੰਧੂ

Ad Position 21
No active advertisement
ਅਜੀਤ ਡੈਸਕ 13-03-2026
ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ 14 ਮਾਰਚ ਸਨਿਚਰਵਾਰ ਨੂੰ ਮੋਗਾ ਦੇ ਪਿੰਡ ਕਿਲੀ ਚਾਹਲਾਂ ਵਿਖੇ ਸੂਬਾ ਪੱਧਰੀ ਕੀਤੀ ਜਾ ਰਹੀ ਬਦਲਾਅ ਰੈਲੀ ਇਕੱਠ ਪੱਖੋਂ ਇਤਿਹਾਸਕ ਹੋਵੇਗੀ ਤੇ ਭਾਜਪਾ ਦੀ ਇਹ ਰੈਲੀ ਪੰਜਾਬ 'ਚ ਜਿੱਥੇ ਆ ਰਹੀਆਂ 2027 ਚੋਣਾਂ ਦਾ ਮੁੱਢ ਬੰਨ੍ਹੇਗੀ ਉੱਥੇ ਨਵਾਂ ਇਤਿਹਾਸ ਵੀ ਸਿਰਜੇਗੀ | ਇਹ ਪ੍ਰਗਟਾਵਾ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਆਮਦ ਨੂੰ ਲੈ ਕੇ ਭਾਜਪਾ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉੱਥੇ ਸੂਬੇ ਦੇ ਲੋਕਾਂ ਨੂੰ ਇਸ ਰੈਲੀ ਤੋਂ ਬਹੁਤ ਵੱਡੀਆਂ ਆਸਾਂ ਹਨ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਸੂਬੇ ਲਈ ਕਈ ਵੱਡੇ ਐਲਾਨ ਕਰ ਸਕਦੇ ਹਨ | ਸੰਧੂ ਨੇ ਕਿਹਾ ਕਿ ਇਹ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਚੱਲ ਰਹੀਆਂ ਹਨ | ਰੈਲੀ ਵਾਲੀ ਜਗ੍ਹਾ 'ਤੇ ਹਰ ਰੋਜ਼ ਭਾਜਪਾ ਦੇ ਰਾਸ਼ਟਰੀ ਤੇ ਸੂਬਾ ਪੱਧਰੀ ਆਗੂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਹੁੰਚ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਰੈਲੀ ਜਿੱਥੇ ਭਾਰਤੀ ਜਨਤਾ ਪਾਰਟੀ ਲਈ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਇਸ ਰੈਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੀਨੀਅਰ ਨੈਸ਼ਨਲ ਪੱਧਰ ਤੇ ਸੂਬਾ ਪੱਧਰ ਦੇ ਆਗੂ ਵੀ ਸ਼ਮੂਲੀਅਤ ਕਰਨ ਤੇ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ |


Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਪਾਰਟੀਆਂ ਛੱਡ ਕੇ ਕਈ ਆਗੂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/> ਅਗਲੀ ਖ਼ਬਰ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਬਜ਼ੁਰਗਾਂ ਦੀ ਭਲਾਈ ਲਈ ਵਿਸ਼ੇਸ਼ ਕੈਂਪ ਜਾਰੀ <br/>
Ad Position 24