25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਵੱਖ-ਵੱਖ ਪਾਰਟੀਆਂ ਛੱਡ ਕੇ ਕਈ ਆਗੂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 13-03-2026
ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਜਿੱਥੇ ਵੱਖ-ਵੱਖ ਪਾਰਟੀਆਂ ਦੇ ਆਗੂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ, ਉੱਥੇ ਹੀ ਹਲਕਾ ਮੋਗਾ ਤੋਂ ਪਾਰਟੀ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਦੀ ਅਗਵਾਈ ਵਿਚ ਵੀ ਲਗਾਤਾਰ ਦੂਸਰੀਆਂ ਪਾਰਟੀਆਂ ਦੇ ਆਗੂ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਰਹੇ ਹਨ | ਇਸ ਕੜੀ ਤਹਿਤ ਪਿੰਡ ਚੜਿੱਕ ਤੋਂ ਸੁਖਮੰਦਰ ਸਿੰਘ ਮੈਂਬਰ ਸਾਬਕਾ ਸੁਖਦੇਵ ਸਿੰਘ ਬਿੱਲੂ ਦੇ ਯਤਨਾਂ ਸਦਕਾ ਬਲਵਿੰਦਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਜਗਜੀਤ ਸਿੰਘ ਭਾਊ, ਸਰਬਜੀਤ ਸਿੰਘ, ਸੁਖਬੀਰ ਸਿੰਘ, ਕਰਮਜੀਤ ਸਿੰਘ ਜਰਨਲ ਸਕੱਤਰ ਅਤੇ ਛਿੰਦਰ ਸਿੰਘ ਸਾਬਕਾ ਮੈਂਬਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਗੁਰਬਿੰਦ ਸਿੰਘ ਸਰਕਲ ਪ੍ਰਧਾਨ ਚੜਿੱਕ, ਰਾਜਵੰਤ ਸਿੰਘ ਮਾਹਲਾ, ਵਿਜੇ ਧੀਰ ਪ੍ਰਧਾਨ ਇੰਟਕ ਯੂਨੀਅਨ, ਸੁਖਦੇਵ ਸਿੰਘ ਬਿੱਲੂ, ਸੁਲੱਖਣ ਸਿੰਘ ਸਾਬਕਾ ਸਰਪੰਚ, ਗੁਰਮੇਲ ਸਿੰਘ ਗੇਲੀ ਕੂਕੇ, ਡਾ. ਗੁਰਪ੍ਰੀਤ ਸਿੰਘ ਅਤੇ ਅਜਮੇਰ ਸਿੰਘ ਸੈਕਟਰੀ ਵੀ ਮੌਜੂਦ ਸਨ | ਇਸ ਦੌਰਾਨ ਸੰਜੀਤ ਸਿੰਘ ਸਨੀ ਗਿੱਲ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਤਰਸੇਮ ਸਿੰਘ, ਭਜਨ ਸਿੰਘ, ਨਿਰਮਲ ਸਿੰਘ, ਗੁਰਜੀਤ ਸਿੰਘ, ਪ੍ਰੀਤਮ ਸਿੰਘ, ਜੋਗਿੰਦਰ ਸਿੰਘ, ਅਮਰ ਸਿੰਘ, ਮਿੱਠੂ ਸਿੰਘ, ਗੇਜਾ ਸਿੰਘ ਮੈਂਬਰ, ਮਾਸਟਰ ਵਿਜੇ ਸਾਬਕਾ ਐਮ.ਸੀ., ਜਰਨੈਲ ਸਿੰਘ ਦੁੱਨੇਕੇ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਕੇਜਰੀਵਾਲ ਨੇ ਭਗਵੰਤ ਮਾਨ ਸਿਰਫ ਅੰਗੂਠਾ ਲਾਉਣ ਲਈ ਰੱਖਿਆ-ਸੁਖਬੀਰ ਸਿੰਘ ਬਾਦਲ <br/> ਅਗਲੀ ਖ਼ਬਰ ਭਲਕੇ ਅਮਿਤ ਸ਼ਾਹ ਦੀ ਰੈਲੀ ਲਾਮਿਸਾਲ ਹੋਵੇਗੀ- ਸੰਧੂ
Ad Position 24