ਬਾਘਾ ਪੁਰਾਣਾ, 12 ਮਾਰਚ (ਗੁਰਮੀਤ ਸਿੰਘ ਮਾਣੂੰਕੇ, ਟਿੰਕੂ ਕਾਠਪਾਲ)-ਪੰਜਾਬ 'ਚ 'ਆਪ' ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਜਾਣੂੰ ਕਰਵਾ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸ਼ੁਰੂ ਕੀਤੀ 'ਪੰਜਾਬ ਬਚਾਓ' ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅੱਜ ਬਾਘਾ ਪੁਰਾਣਾ ਦੀ ਨਵੀਂ ਅਨਾਜ ਮੰਡੀ ਵਿਖੇ ਜਥੇਦਾਰ ਤੀਰਥ ਸਿੰਘ ਮਾਹਲਾ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਦੀ ਅਗਵਾਈ ਹੇਠ ਹੋਏ ਬੇਮਿਸਾਲ ਇਕੱਠ ਵਾਲੀ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚੇ¢ ਇਸ ਦੌਰਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਅਤੇ ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਅਕਾਲੀ ਦਲ ਪੰਜਾਬ ਵੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ¢ ਰੈਲੀ ਨੂੰ ਸਭ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਤਾਨਾਸ਼ਾਹੀ ਸਰਕਾਰ ਹੋਵੇ, ਗੱਦਾਫੀ ਤੇ ਸਦਾਮ ਹੁਸੈਨ ਵਰਗੀ ਰੂਹ ਕੰਮ ਕਰਦੀ ਹੋਵੇ, ਜੋ ਵਿਰੋਧੀ ਧਿਰ ਨੂੰ ਦੇਖਣਾ ਤੇ ਸੁਣਨਾ ਨਾ ਪਸੰਦ ਕਰਦੀ ਹੋਵੇ ਤੇ ਜਿੱਥੇ ਮੀਡੀਆ ਦੀ ਆਜ਼ਾਦੀ ਨੂੰ ਦਬਾਇਆ ਜਾਂਦਾ ਹੋਵੇ, ਉਨ੍ਹਾਂ ਹਾਲਾਤਾਂ ਵਿਚ ਬਾਘਾ ਪੁਰਾਣਾ ਹਲਕੇ ਦੇ ਪਿੰਡ-ਪਿੰਡ ਅਤੇ ਸ਼ਹਿਰ ਦੇ ਕੋਨੇ-ਕੋਨੇ ਤੋਂ ਪਹੁੰਚੇ ਹੋਏ ਵਰਕਰਾਂ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਸੁਖਬੀਰ ਸਿੰਘ ਬਾਦਲ ਨੂੰ ਸੁਨੇਹਾ ਦੇਣ ਆਏ ਹਨ ਕਿ ਪੰਜਾਬ ਦੇ ਹੱਕਾਂ ਦੀ ਗੱਲ ਕਰਨ ਵਾਲੀ ਖੇਤਰੀ ਪਾਰਟੀ ਦੀ 2027 ਦੀਆਂ ਚੋਣਾਂ ਵਿਚ ਪੰਜਾਬ ਨੂੰ ਬੇਹੱਦ ਲੋੜ ਹੈ | ਇਸ ਤੋਂ ਉਪਰੰਤ ਸ. ਮਜੀਠੀਆ ਨੇ ਕਿਹਾ ਕਿ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਸੂਬੇ ਦਾ ਮੁੱਖ ਮੰਤਰੀ ਕਿਸੇ ਕਾਲਜ ਦੇ ਪ੍ਰੋਗਰਾਮ ਵਿਚ ਜਾ ਕੇ ਪੰਜਾਬ ਦੇ ਇਤਿਹਾਸ ਦੀ ਗੱਲ ਕਰਨ ਦੀ ਬਜਾਏ ਆਪਣੇ ਆਸ਼ਕੀ ਦੇ ਕਿੱਸੇ ਸੁਣਾ ਰਿਹਾ ਹੈ | ਇਸ ਤੋਂ ਪਹਿਲਾਂ ਸਰਬਜੀਤ ਸਿੰਘ ਝਿੰਜਰ ਯੂਥ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਸੀਨੀਅਰ ਆਗੂ ਬਾਲ ਕ੍ਰਿਸ਼ਨ ਬਾਲੀ, ਜਥੇਦਾਰ ਸੁਖਹਰਪ੍ਰੀਤ ਸਿੰਘ ਰੋਡੇ ਮੈਂਬਰ ਐਸ.ਜੀ.ਪੀ.ਸੀ., ਸੁਖਜੀਤ ਸਿੰਘ ਮਾਹਲਾ ਮੈਂਬਰ ਕੋਰ ਕਮੇਟੀ ਯੂਥ ਵਿੰਗ, ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਸੀਨੀਅਰ ਆਗੂ, ਰਣਬੀਰ ਸਿੰਘ ਪ੍ਰਧਾਨ ਐਸ.ਓ.ਆਈ., ਪਵਨ ਢੰਡ ਸ਼ਹਿਰੀ ਪ੍ਰਧਾਨ ਨੇ ਸੰਬੋਧਨ ਕਰਦਿਆਂ 2027 ਦੀਆਂ ਚੋਣਾਂ ਵਿਚ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਡਟ ਕੇ ਸਾਥ ਦੇਣ ਦੀ ਅਪੀਲ ਕੀਤੀ¢ ਇਸ ਮੌਕੇ ਸਟੇਜ ਦਾ ਸੰਚਾਲਨ ਜਤਿੰਦਰ ਸਿੰਘ ਬਿੱਟੂ ਚੰਨੂਵਾਲਾ ਸਾਬਕਾ ਉਪ ਚੇਅਰਮੈਨ ਅਤੇ ਜ਼ੈਲਦਾਰ ਬਲਵਿੰਦਰ ਸਿੰਘ ਵਾਂਦਰ ਸਰਕਲ ਪ੍ਰਧਾਨ ਨੇ ਬਾਖੂਬੀ ਨਿਭਾਇਆ¢ ਇਸ ਦੌਰਾਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ਵਿਚ ਸਭ ਤੋਂ ਪਹਿਲਾਂ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਤੱਕ ਦੀਆਂ 'ਪੰਜਾਬ ਬਚਾਓ' ਰੈਲੀਆਂ ਵਿਚੋਂ ਸਭ ਤੋਂ ਵੱਡਾ ਇਕੱਠ ਤੁਹਾਡਾ ਹੈ | ਇਸ ਮੌਕੇ ਰਾਜਵਿੰਦਰ ਸਿੰਘ ਧਰਮਕੋਟ ਹਲਕਾ ਇੰਚਾਰਜ, ਸੰਜੀਤ ਸਿੰਘ ਸੰਨ੍ਹੀ ਗਿੱਲ ਹਲਕਾ ਇੰਚਾਰਜ, ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਕੌਮੀ ਮੀਤ ਪ੍ਰਧਾਨ, ਬੀਬੀ ਰਾਜਵਿੰਦਰ ਕੌਰ ਭਾਗੀਕੇ ਸਾਬਕਾ ਵਿਧਾਇਕ, ਸੁਖਚਰਨ ਸਿੰਘ ਛਿੰਦਾ ਠੱਠੀ ਭਾਈ, ਕਰਨਲ ਦਰਸ਼ਨ ਸਿੰਘ ਸਮਾਧ ਭਾਈ, ਹਰਮਨਜੀਤ ਸਿੰਘ ਦੀਦਾਰੇਵਾਲਾ, ਜਥੇਦਾਰ ਹਰਮੇਲ ਸਿੰਘ ਮੌੜ ਸਾਬਕਾ ਚੇਅਰਮੈਨ, ਅਮਰਜੀਤ ਸਿੰਘ ਮਾਣੂੰਕੇ ਚੇਅਰਮੈਨ, ਗੁਰਦਿੱਤ ਸਿੰਘ ਢਿੱਲੋਂ ਯੂਥ ਆਗੂ, ਹਰਜੋਤ ਸਿੰਘ ਡੇਮਰੂ ਜ਼ਿਲ੍ਹਾ ਯੂਥ ਪ੍ਰਧਾਨ, ਸੁਖਵੀਰ ਸਿੰਘ ਸੁੱਖਾ ਬਰਾੜ ਯੂਥ ਆਗੂ, ਬਲਕਰਨ ਸਿੰਘ ਮਾਣੂੰਕੇ ਸਰਕਲ ਪ੍ਰਧਾਨ, ਰਾਜਵੰਤ ਸਿੰਘ ਮਾਹਲਾ, ਜਸਪ੍ਰੀਤ ਸਿੰਘ ਮਾਹਲਾ, ਕਰਮ ਸਿੰਘ ਮਾਹਲਾ ਪੀ.ਏ, ਗੁਰਚਰਨ ਸਿੰਘ ਬਿੱਟੂ ਪ੍ਰਧਾਨ ਸਿੰਘਾਂਵਾਲਾ, ਰਣਧੀਰ ਸਿੰਘ ਥਰਾਜ ਸਾਬਕਾ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ, ਜਗਮੋਹਨ ਸਿੰਘ ਜੈ ਸਿੰਘ ਵਾਲਾ, ਰਜਿੰਦਰ ਸਿੰਘ ਡੱਲਾ, ਗੋਪੀ ਸਰਪੰਚ ਕੋਟਲਾ, ਜਿੰਮੀ ਸਰਪੰਚ ਗੱਜਣਵਾਲਾ, ਹਰਮਿੰਦਰਪਾਰ ਸਿੰਘ ਕਾਕਾ ਬਰਾੜ, ਚਮਕੌਰ ਸਿੰਘ ਘੋਲੀਆ, ਹਰਜੀਤ ਸਿੰਘ ਗਿੱਲ ਸਰਕਲ ਪ੍ਰਧਾਨ, ਪ੍ਰੀਤਮ ਸਿੰਘ ਗਿੱਲ ਸੰਮਤੀ ਮੈਂਬਰ, ਐਡਵੋਕੇਟ ਰਾਮ ਬਾਂਸਲ ਸ਼ਹਿਰੀ ਪ੍ਰਧਾਨ, ਗੁਰਜੀਤ ਸਿੰਘ ਕੋਟਲਾ ਸਰਕਲ ਪ੍ਰਧਾਨ, ਬਲਦੇਵ ਸਿੰਘ ਮਾਣੂੰਕੇ ਸਰਪੰਚ, ਜੱਸਾ ਸਰਪੰਚ ਮਾਣੂੰਕੇ, ਜ਼ੈਲਦਾਰ ਸਾਧੂ ਸਿੰਘ ਲੰਗੇਆਣਾ, ਬਚਿੱਤਰ ਸਿੰਘ ਕਾਲੇਕੇ ਸਰਕਲ ਪ੍ਰਧਾਨ, ਪਰਮਜੀਤ ਸਿੰਘ ਮਾਣੂੰਕੇ, ਬੂਟਾ ਸਿੰਘ ਦੱਲੂਵਾਲਾ ਸਾਬਕਾ ਸਰਪੰਚ, ਪ੍ਰਧਾਨ ਆਤਮਾ ਸਿੰਘ ਬਰਾੜ, ਇੰਦਰਜੀਤ ਸਿੰਘ ਲੰਡੇ ਸੰਮਤੀ ਮੈਂਬਰ, ਪਵਨਦੀਪ ਸਿੰਘ ਬਰਾੜ ਚੰਨੂਵਾਲਾ, ਗੁਰਪ੍ਰੀਤ ਹਰੀਏਵਾਲਾ, ਸਤਨਾਮ ਸਿੰਘ ਸੱਤੂ ਕੌਂਸਲਰ, ਗੁਰਜੰਟ ਸਿੰਘ ਸਦਿਓੜਾ, ਧੱਤੂ ਚੀਮਾ, ਗੁਰਵਿੰਦਰ ਸਿੰਘ ਬਰਾੜ, ਜਗਜੀਤ ਸਿੰਘ ਜੱਗਾ, ਜਥੇਦਾਰ ਗੁਰਜੰਟ ਸਿੰਘ ਬਰਾੜ, ਹਰਪ੍ਰੀਤ ਸਿੰਘ ਗਿੱਲ ਆੜ੍ਹਤੀਆ, ਤਰਲੋਚਨ ਸਿੰਘ ਕਾਲੇਕੇ, ਵਿੱਕੀ ਫੂਲੇਵਾਲੀਆ, ਲਖਵੀਰ ਬਰਾੜ, ਸੁਰਿੰਦਰ ਬਾਂਸਲ ਡੀ.ਐਮ., ਪਵਨ ਗੋਇਲ, ਰਣਜੀਤ ਝੀਤੇ, ਨੀਲਾ ਨੱਥੂਵਾਲਾ ਗਰਬੀ, ਜਵਾਹਰ ਸਿੰਘ ਰਾਜੇਆਣਾ, ਚੈਰੀ ਭਾਟੀਆ, ਰਾਜਵਿੰਦਰ ਸਿੰਘ ਜੈ ਸਿੰਘ ਵਾਲਾ, ਲਵਲੀ ਲਧਾਈਕੇ, ਕਮਲ ਸ਼ਰਮਾ ਐਡਵੋਕੇਟ, ਮਾ. ਗੁਰਦੀਪ ਸਿੰਘ ਮਹੇਸਰੀ, ਨਰਿੰਦਰ ਸਿੰਘ ਬੁੱਕਣਵਾਲਾ, ਐਡਵੋਕੇਟ ਕਰਨਦੀਪ ਸਿੰਘ, ਜਰਨੈਲ ਸਿੰਘ ਦੁੱਨੇਕੇ ਆਦਿ ਹਾਜ਼ਰ ਸਨ¢