ਬਾਘਾ ਪੁਰਾਣਾ, 12 ਮਾਰਚ (ਟਿੰਕੂ ਕਾਠਪਾਲ)-ਬੀਤੇ ਦਿਨੀਂ ਸਥਾਨਕ ਸਰਕਾਰ ਵਿਭਾਗ ਪੰਜਾਬ ਵਲੋਂ ਮੁਲਾਜ਼ਮ ਮੰਗਾਂ ਤੇ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਰਿਟਾਇਰਡ ਮਿਊਾਸੀਪਲ ਵਰਕਰਜ਼ ਯੂਨੀਅਨ ਨੂੰ ਭੇਜੇ ਗਏ ਸੱਦਾ ਪੱਤਰ ਤਹਿਤ ਯੂਨੀਅਨ ਦੇ ਇਕ ਵਫ਼ਦ ਵਲੋਂ ਡਾਇਰੈਕਟਰ, ਸਥਾਨਕ ਸਰਕਾਰ ਨਾਲ ਮੀਟਿੰਗ ਕੀਤੀ ਗਈ ਉਪਰੋਕਤ ਵਿਸ਼ੇ 'ਤੇ ਜਾਣਕਾਰੀ ਦਿੰਦੇ ਹੋਏ ਜਰਨਲ ਸਕੱਤਰ ਪਰਮਜੀਤ ਸਿੰਘ ਰੱਖੜਾ ਬਾਘਾ ਪੁਰਾਣਾ ਨੇ ਦੱਸਿਆ ਕਿ ਇਸ ਵਫ਼ਦ ਵਿਚ ਯੂਨੀਅਨ ਦੇ ਸੂਬਾ ਚੇਅਰਮੈਨ ਜਨਕ ਰਾਜ ਮਾਨਸਾ, ਸੂਬਾ ਪ੍ਰਧਾਨ ਭੋਲਾ ਸਿੰਘ ਬਠਿੰਡਾ, ਸੂਬਾ ਮੀਤ ਪ੍ਰਧਾਨ ਤਾਰਾ ਸਿੰਘ ਗੁਰਾਇਆ, ਸੂਬਾ ਸਕੱਤਰ ਜਗਮੇਲ ਸਿੰਘ ਬਰੇਟਾ, ਜ਼ਿਲ੍ਹਾ ਲੁਧਿਆਣਾ ਪ੍ਰਧਾਨ ਵਿਜੈ ਕੁਮਾਰ ਜਗਰਾਉਂ ਤੋਂ ਇਲਾਵਾ ਵਿਭਾਗ ਦੇ ਡੀ.ਸੀ.ਐਫ.ਏ. ਅਤੇ ਸੁਪਰਡੰਟ ਜਨਰਲ ਸ਼ਾਖਾ ਮੌਜੂਦ ਸਨ | ਡਾਇਰੈਕਟਰ, ਸਥਾਨਕ ਸਰਕਾਰ ਵਲੋਂ ਮੰਗ ਪੱਤਰ 'ਚ ਦਰਜ ਇਕੱਲੀ ਇਕੱਲੀ ਮੰਗ 'ਤੇ ਬੜੇ ਵਧੀਆ ਮਹੌਲ 'ਚ ਵਿਚਾਰ ਵਟਾਂਦਰਾ ਕੀਤਾ |