ਆਕਸਫੋਰਡ ਸਕੂਲ ਭਗਤਾ ਭਾਈ ਵਿਖੇ ਮਾਪਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ <br/>
ਆਕਸਫੋਰਡ ਸਕੂਲ ਭਗਤਾ ਭਾਈ ਵਿਖੇ ਕਰਵਾਏ ਓਰੀਐਂਟੇਸ਼ਨ ਪ੍ਰੋਗਰਾਮ 'ਚ ਭਾਗ ਲੈਂਦੇ ਬੱਚਿਆਂ ਦੇ ਮਾਪੇ | ਅਜੀਤ ਤਸਵੀਰ
<br/>
13-03-2026
ਇਸ ਤੋਂ ਇਲਾਵਾ ਉਨ੍ਹਾਂ ਨੇ ਬੱਚੇ ਦੇ ਬਚਪਨ ਤੇ ਸਿੱਖਿਅਕ ਪਹਿਲੂ, ਸ਼ਿਸ਼ਟਾਚਾਰ ਤੇ ਕਦਰਾਂ-ਕੀਮਤਾਂ ਦੀ ਸਿੱਖਣਾ, ਬੱਚੇ ਦੀ ਜ਼ਿੰਦਗੀ ਵਿਚ ਸਕੂਲ ਤੇ ਅਧਿਆਪਕਾਂ ਦੇ ਰੋਲ ਬਾਰੇ ਵਿਸਥਾਰ ਨਾਲ ਸਮਝਾਇਆ | ਇਸ ਸਮੇਂ ਪ੍ਰੀ-ਨਰਸਰੀ ਦੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ ਜਿਸ ਵਿਚ ਪੌਸ਼ਟਿਕ ਭੋਜਨ ਟਿਫ਼ਨ, ਸਾਫ਼-ਸੁਥਰੀ ਡਾਇਰੀ ਤੇ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ | ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਮਾਪਿਆਂ ਨੂੰ ਸੰਬੋਧਨ ਹੁੰਦੇ ਹੋਏ ਕਿਹਾ ਕਿ ਛੋਟੇ ਵਿਦਿਆਰਥੀਆਂ ਦੇ ਪਾਲਣ-ਪੋਸ਼ਣ ਨੂੰ ਆਸਾਨ ਅਤੇ ਢਾਂਚਾਗਤ ਬਣਾਉਣ ਲਈ, ਬੱਚੇ ਦੇ ਸੰਪੂਰਨ ਵਿਕਾਸ ਲਈ, ਤੁਹਾਨੂੰ ਸਾਡਾ ਅਤੇ ਸਾਨੂੰ ਆਪ ਜੀ ਦਾ ਸਹਿਯੋਗੀ ਬਣਨਾ ਹੀ ਪਵੇਗਾ | ਪ੍ਰੋਗਰਾਮ ਦੇ ਅੰਤ ਵਿਚ ਕੋਆਰਡੀਨੇਟਰ ਅਮਨ ਸੰਧਰ ਨੇ ਸ੍ਰੀਮਤੀ ਫਰਨਾਂਡੇਜ਼ ਅਤੇ ਮਾਪਿਆਂ ਦਾ ਧੰਨਵਾਦ ਕੀਤਾ ਜੋ ਆਪਣਾ ਕੀਮਤੀ ਸਮਾਂ ਕੱਢ ਕੇ ਇਸ ਪ੍ਰੋਗਰਾਮ ਦਾ ਹਿੱਸਾ ਬਣੇ | ਇਸ ਸਮੇਂ ਮੁੱਖ ਸਰੋਤ ਸ੍ਰੀਮਤੀ ਜੁਆਨਾ ਫਰਨਾਂਡੇਜ਼ ਨੂੰ ਅਵਾਰਡ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਗਤਾ ਭਾਈ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ਸ਼ੈਰੀ ਢਿੱਲੋਂ ਵਾਈਸ ਚੇਅਰਮੈਨ,