25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਭਿੰਡਰ ਕਲਾਂ ਵਿਖੇ ਬਲਾਕ ਸੰਮਤੀ ਚੇਅਰਮੈਨ ਹਰਜਿੰਦਰ ਸਿੰਘ ਕੋਕਰੀ ਕਲਾਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 13-03-2026
ਭਿੰਡਰ ਕਲਾਂ, 12 ਮਾਰਚ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਹਲਕਾ ਨਿਹਾਲ ਸਿੰਘ ਵਾਲਾ ਦੇ ਨਵ-ਨਿਯੁਕਤ ਬਲਾਕ ਸੰਮਤੀ ਚੇਅਰਮੈਨ ਹਰਜਿੰਦਰ ਸਿੰਘ ਕੋਕਰੀ ਕਲਾਂ ਦਾ ਅੱਜ ਪਿੰਡ ਭਿੰਡਰ ਕਲਾਂ ਵਿਖੇ ਪਿੰਡ ਵਾਸੀਆਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪਿੰਡ ਦੇ ਸਰਪੰਚ ਹਰਿੰਦਰ ਸਿੰਘ ਸਰਾਂ ਦੀ ਅਗਵਾਈ ਹੇਠ ਚੇਅਰਮੈਨ ਹਰਜਿੰਦਰ ਸਿੰਘ ਕੋਕਰੀ ਕਲਾਂ ਨੂੰ ਡਾ. ਸਿਰਪਾਓ ਤੇ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ | ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸਰਪੰਚ ਹਰਿੰਦਰ ਸਿੰਘ ਸਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਮੇਸ਼ਾ ਜ਼ਮੀਨੀ ਪੱਧਰ 'ਤੇ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਅੱਗੇ ਲਿਆ ਕੇ ਉਨ੍ਹਾਂ ਦਾ ਮਾਣ ਵਧਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਪਾਰਟੀ ਨੇ ਸਾਧਾਰਨ ਘਰਾਂ ਨਾਲ ਸੰਬੰਧਿਤ ਵਰਕਰਾਂ ਨੂੰ ਵੀ ਮਹੱਤਵਪੂਰਨ ਜ਼ਿੰਮੇਵਾਰੀਆਂ ਦੇ ਕੇ ਇਹ ਸਾਬਤ ਕੀਤਾ ਹੈ ਕਿ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲਿਆਂ ਨੂੰ ਹਮੇਸ਼ਾ ਮਾਣ ਮਿਲਦਾ ਹੈ | ਇਸ ਮੌਕੇ ਆਪਣੇ ਸੰਬੋਧਨ ਵਿਚ ਬਲਾਕ ਸੰਮਤੀ ਚੇਅਰਮੈਨ ਹਰਜਿੰਦਰ ਸਿੰਘ ਕੋਕਰੀ ਕਲਾਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪਾਰਟੀ ਦੀ ਸੋਚ ਲੋਕ ਸੇਵਾ ਦੀ ਹੈ ਅਤੇ ਉਹ ਵੀ ਇਸ ਸੋਚ ਦੇ ਅਨੁਸਾਰ ਲੋਕਾਂ ਦੀ ਸੇਵਾ ਲਈ ਹਰ ਸਮੇਂ ਤਤਪਰ ਰਹਿਣਗੇ | ਇਸ ਮੌਕੇ ਉਨ੍ਹਾਂ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਦਵਿੰਦਰਜੀਤ ਸਿੰਘ ਲਾਡੀ ਢੋਸ ਦਾ ਧੰਨਵਾਦ ਕੀਤੀ | ਇਸ ਮੌਕੇ ਤੇ ਸਰਪੰਚ ਹਰਿੰਦਰ ਸਿੰਘ ਸਰਾਂ, ਹਰਮਿੰਦਰ ਸਿੰਘ ਸ਼ਿੰਦਾ, ਜਸਵਿੰਦਰ ਸਿੰਘ ਗੱਗੀ ਪੰਚ, ਕੁਲਦੀਪ ਸਿੰਘ ਪੰਚ, ਕੁਲਵੰਤ ਸਿੰਘ ਪੰਚ ਸਤਨਾਮ ਸਿੰਘ ਪੀਤਾ ਪੰਚ, ਰਮਨਦੀਪ ਸਿੰਘ ਮੈਂਬਰ, ਪਿੰਦਰ ਸਿੱਧੂ, ਨਿੰਦਰ ਦਾਇਆ, ਮਨੀ, ਹਨੀ, ਗੁਰਪ੍ਰੀਤ ਸਿੰਘ ਤੇਜ਼ੀ, ਬਲਜੀਤ ਸਿੰਘ, ਅਮਰੀਕ ਸਿੰਘ ਬਾਗ਼ਾਂ ਵਾਲੇ, ਬਿੰਦਰ ਸਿੰਘ ਲੀਹ ਭੰਨ, ਬਲਦੇਵ ਸਿੰਘ ਮੱਲ੍ਹੀ, ਰਣਜੋਧ ਸਿੰਘ ਕਲੱਬ, ਨਛੱਤਰ ਸਿੰਘ, ਗੁਰਚਰਨ ਸਿੰਘ ਚਰਨਾ, ਕਮਲ ਮਨੀਲਾ, ਰਣਜੀਤ ਸਿੰਘ ਕਬੱਡੀ ਖਿਡਾਰੀ, ਗੁਰਮੇਲ ਸਿੰਘ, ਮਨਜੀਤ ਸਿੰਘ ਮਨੀ, ਗੁਰਜੰਟ ਸਿੰਘ ਬੰਦੇਸ਼ਾ, ਰੇਸ਼ਮ ਸਿੰਘ, ਆਸ਼ਾ ਸਿੰਘ, ਕੁਲਵੰਤ ਸਿੰਘ ਇਟਲੀ, ਮਹਿੰਦਰ ਸਿੰਘ, ਰਾਜਦੀਪ ਸਿੰਘ, ਲਵਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਟੀ.ਐਲ.ਐਫ. ਸਕੂਲ ਵਲੋਂ ਵਿਦਿਆਰਥੀਆਂ ਲਈ ਕੁਇਜ਼ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਆਕਸਫੋਰਡ ਸਕੂਲ ਭਗਤਾ ਭਾਈ ਵਿਖੇ ਮਾਪਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ <br/>
Ad Position 24