ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫੀਲਡਜ਼ ਏ ਗਲੋਬਲ ਸਕੂਲ (ਟੀ.ਐਲ.ਐਫ.) ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਦਿਲਚਸਪ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਕਿਹਾ ਕਿ ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਲੇਬਸ 'ਤੇ ਆਧਾਰਿਤ ਪ੍ਰਸ਼ਨਾਂ ਰਾਹੀਂ ਪ੍ਰੀਖਿਆ ਲਈ ਤਿਆਰ ਕਰਨਾ ਸੀ, ਜੋ ਕਿ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਦੀ ਯੋਗਤਾ ਆਧਾਰਿਤ ਸਿੱਖਿਆ ਪ੍ਰਣਾਲੀ ਦੇ ਅਨੁਸਾਰ ਹੈ | ਉਨ੍ਹਾਂ ਕਿਹਾ ਕਿ ਇਹ ਮੁਕਾਬਲਾ ਵਿਦਿਆਰਥੀਆਂ ਦੇ ਮਾਨਸਿਕ ਵਿਕਾਸ ਲਈ ਬਹੁਤ ਲਾਭਦਾਇਕ ਸੀ | ਉਨ੍ਹਾਂ ਕਿਹਾ ਕਿ ਇਸ ਕੁਇਜ਼ ਦਾ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਨੂੰ ਕਵਰ ਕਰਨ ਵਾਲੇ ਪ੍ਰਸ਼ਨਾਂ ਰਾਹੀਂ ਉਨ੍ਹਾਂ ਦੇ ਗਿਆਨ ਦੀ ਜਾਂਚ ਕਰਕੇ ਬੋਰਡ ਪ੍ਰੀਖਿਆਵਾਂ ਤੇ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨਾ ਸੀ | ਉਨ੍ਹਾਂ ਕਿਹਾ ਕਿ ਵਿਦਿਆਰਥੀ ਤੇ ਅਧਿਆਪਕ ਦੋਵਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ, ਇਸ ਨੂੰ ਵਿਦਿਆਰਥੀਆਂ ਦੇ ਉੱਜਲ ਭਵਿੱਖ ਵੱਲ ਇਕ ਸਕਾਰਾਤਮਿਕ ਕਦਮ ਕਿਹਾ | ਇਸ ਮੌਕੇ ਵਿਦਿਆਰਥੀ ਅਤੇ ਅਧਿਆਪਕ ਮੌਜੂਦ ਸਨ |