ਠੱਠੀ ਭਾਈ, 12 ਮਾਰਚ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਬਾਘਾ ਪੁਰਾਣਾ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਦੌਰਾਨ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਾਬਕਾ ਚੇਅਰਮੈਨ ਜਥੇਦਾਰ ਹਰਮੇਲ ਸਿੰਘ ਮੌੜ ਆਪਣੇ ਸੈਂਕੜੇ ਸਾਥੀਆਂ ਤੇ ਵਰਕਰਾਂ ਸਮੇਤ ਰੈਲੀ ਵਿਚ ਸ਼ਾਮਲ ਹੋਏ | ਉਨ੍ਹਾਂ ਦੀ ਆਮਦ ਨਾਲ ਰੈਲੀ ਵਿਚ ਸ਼ਮੂਲੀਅਤ ਕਰਨ ਵਾਲੇ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਜਥੇਦਾਰ ਹਰਮੇਲ ਸਿੰਘ ਮੌੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਲੜਦਾ ਆਇਆ ਹੈ ਅਤੇ ਅੱਗੇ ਵੀ ਲੜਦਾ ਰਹੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਹਨ ਅਤੇ ਆਉਣ ਵਾਲੇ ਸਮੇਂ ਵਿਚ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਇਕੱਠੇ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਬਾਘਾ ਪੁਰਾਣਾ ਰੈਲੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਅਕਾਲੀ ਦਲ ਨਾਲ ਖੜ੍ਹੇ ਹਨ | ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਆਗੂ ਵੀ ਮੌਜੂਦ ਸਨ |