25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਅਸ਼ਵਨੀ ਸ਼ਰਮਾ ਨਾਲ ਸੁਖਨੰਦਨ ਅਗਰਵਾਲ ਨੇ ਕੀਤੀ ਵਿਸ਼ੇਸ਼ ਮੀਟਿੰਗ <br/>

Ad Position 21
No active advertisement
ਅਸ਼ਵਨੀ ਸ਼ਰਮਾ ਨਾਲ ਮੀਟਿੰਗ ਕਰਦੇ ਹੋਏ ਸੁਖਨੰਦਨ ਅਗਰਵਾਲ ਤੇ ਹੋਰ | ਅਜੀਤ ਤਸਵੀਰ <br/> 13-03-2026
ਬਾਘਾ ਪੁਰਾਣਾ, 12 ਮਾਰਚ (ਟਿੰਕੂ ਕਾਠਪਾਲ)-14 ਮਾਰਚ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਕਿੱਲੀ ਚਾਹਲਾਂ ਵਿਖੇ ਹੋਣ ਜਾ ਰਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵਿਸ਼ਾਲ ਰੈਲੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ¢ ਇਸੇ ਸਬੰਧ 'ਚ ਭਾਜਪਾ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਸੁਖਨੰਦਨ ਅਗਰਵਾਲ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ¢ ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ ਤੇ ਹਲਕੇ ਤੋਂ ਵੱਡੀ ਗਿਣਤੀ ਵਿਚ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ¢ ਮੀਟਿੰਗ ਵਿਚ ਸੁਖਨੰਦਨ ਅਗਰਵਾਲ ਨੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਭਰੋਸਾ ਦਿਵਾਇਆ ਕਿ ਬਾਘਾ ਪੁਰਾਣਾ ਹਲਕੇ ਤੋਂ ਭਾਜਪਾ ਵਰਕਰ ਅਤੇ ਆਮ ਲੋਕ ਵੱਡੀ ਗਿਣਤੀ ਵਿਚ 14 ਮਾਰਚ ਦੀ ਰੈਲੀ ਵਿਚ ਸ਼ਮੂਲੀਅਤ ਕਰਨਗੇ¢ ਸੁਖਨੰਦਨ ਅਗਰਵਾਲ ਨੇ ਕਿਹਾ ਕਿ ਪਾਰਟੀ ਵਲੋਂ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਪੂਰੇ ਜ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ¢ਇਸ ਮੌਕੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਲੋਕਪਿ੍ਯਤਾ ਲਗਾਤਾਰ ਵੱਧ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ¢ ਉਨ੍ਹਾਂ ਕਿਹਾ ਕਿ 14 ਮਾਰਚ ਦੀ ਮੋਗਾ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਮੋੜ ਸਾਬਤ ਹੋਵੇਗੀ¢ ਮੀਟਿੰਗ ਦੌਰਾਨ ਆਗੂਆਂ ਨੇ ਭਰੋਸਾ ਜਤਾਇਆ ਕਿ 14 ਮਾਰਚ ਦੀ ਮੋਗਾ ਰੈਲੀ ਬਹੁਤ ਵੱਡੀ ਤੇ ਇਤਿਹਾਸਕ ਸਾਬਤ ਹੋਵੇਗੀ, ਜਿਸ 'ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਭਾਰੀ ਗਿਣਤੀ 'ਚ ਲੋਕ ਸ਼ਮੂਲੀਅਤ ਕਰਨਗੇ¢

Ad Position 22
No active advertisement
ਪਿਛਲੀ ਖ਼ਬਰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ 'ਚ ਹੀ ਸੂਬੇ ਦਾ ਭਵਿੱਖ ਸੁਰੱਖਿਅਤ-ਜਸਵੀਰ ਸਿੰਘ ਸੀਰਾ <br/> ਅਗਲੀ ਖ਼ਬਰ ਅਮਿਤ ਸ਼ਾਹ ਦੀ ਮੋਗਾ ਫੇਰੀ ਨਾਲ ਪੰਜਾਬ ਦੀ ਰਾਜਨੀਤੀ ਨੂੰ ਮਿਲੇਗੀ ਨਵੀਂ ਦਿਸ਼ਾ-ਸੁਖਜਿੰਦਰ ਸਿੰਘ ਵਾਂਦਰ <br/>
Ad Position 24