25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਜ਼ਿਲ੍ਹਾ ਯੂਥ ਅਧਿਕਾਰੀ ਤੇ ਕਲੱਬਾਂ ਦੇ ਅਹੁਦੇਦਾਰਾਂ ਵਲੋਂ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 13-03-2026
ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ)-ਯੁਵਾ ਮਾਮਲੇ ਤੇ ਖੇਡ ਮੰਤਰਾਲੇ ਦੇ ਅਧੀਨ ਮਾਈ ਭਾਰਤ ਦੇ ਪ੍ਰੋਗਰਾਮ ਯੁਵਾ ਮੰਡਲ ਵਿਕਾਸ ਅਭਿਆਨ ਤਹਿਤ ਜ਼ਿਲ੍ਹਾ ਮੋਗਾ ਵਿਚ ਜਾਗਰੂਕਤਾ ਤੇ ਯੂਥ ਕਲੱਬ ਮਜ਼ਬੂਤੀਕਰਨ ਲਈ ਦੌਰੇ ਕੀਤੇ ਗਏ | ਇਸ ਮੌਕੇ ਜ਼ਿਲ੍ਹਾ ਯੂਥ ਅਫ਼ਸਰ ਗੁਰਪ੍ਰੀਤ ਸਿੰਘ ਵਲੋਂ ਬਾਘਾ ਪੁਰਾਣਾ ਦੇ ਪਿੰਡਾਂ ਦਾ ਦੌਰਾ ਕਰਕੇ ਯੂਥ ਕਲੱਬ ਮੈਂਬਰਾਂ ਤੇ ਸਥਾਨਕ ਨੌਜਵਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ | ਦੌਰੇ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਨੂੰ ਮਾਈ ਭਾਰਤ ਪਲੇਟਫ਼ਾਰਮ ਨਾਲ ਜੁੜਨ, ਪਿੰਡ ਪੱਧਰ 'ਤੇ ਯੂਥ ਕਲੱਬਾਂ ਨੂੰ ਸਰਗਰਮ ਬਣਾਉਣ ਤੇ ਸਮਾਜਿਕ ਸੇਵਾ, ਖੇਡਾਂ ਅਤੇ ਰਾਸ਼ਟਰ ਨਿਰਮਾਣ ਵਾਲੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਮਾਈ ਭਾਰਤ ਯੋਜਨਾ ਦਾ ਮੁੱਖ ਉਦੇਸ਼ ਪਿੰਡਾਂ ਦੇ ਨੌਜਵਾਨਾਂ ਨੂੰ ਇਕੱਠਾ ਕਰ ਕੇ ਉਨ੍ਹਾਂ ਦੀ ਯੋਗਤਾ ਨੂੰ ਵਿਕਾਸ ਅਤੇ ਸਮਾਜਿਕ ਬਦਲਾਅ ਲਈ ਵਰਤਣਾ ਹੈ | ਇਸ ਦੌਰੇ ਦੌਰਾਨ ਯੂਥ ਕਲੱਬਾਂ ਦੀ ਕਾਰਗੁਜ਼ਾਰੀ, ਮੈਂਬਰਸ਼ਿਪ ਅਤੇ ਪਿੰਡਾਂ ਵਿਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਗਈ | ਜ਼ਿਲ੍ਹਾ ਯੂਥ ਅਫ਼ਸਰ ਨੇ ਸਪੋਰਟਸ ਕਲੱਬ ਜੀਤਾ ਸਿੰਘ ਵਾਲਾ, ਗੁਰੂ ਤੇਗ ਬਹਾਦਰ ਯੂਥ ਕਲੱਬ, ਮੌੜ ਨੌਂ ਆਬਾਦ, ਬਾਬਾ ਜੀਵਨ ਸਿੰਘ ਯੂਥ ਕਲੱਬ ਮੱਲਕੇ ਦੇ ਮੈਂਬਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਨੌਜਵਾਨਾਂ ਦੀ ਭਾਗੀਦਾਰੀ ਨਾਲ ਹੀ ਪਿੰਡ ਪੱਧਰ 'ਤੇ ਵਿਕਾਸ ਦੀ ਗਤੀ ਤੇਜ਼ ਹੋ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ਕਿਲੀ ਚਾਹਲ ਰੈਲੀ ਨੂੰ ਮੁੱਖ ਰੱਖਦਿਆਂ ਕੀਤੀ ਮੀਟਿੰਗ <br/> ਅਗਲੀ ਖ਼ਬਰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ 'ਚ ਹੀ ਸੂਬੇ ਦਾ ਭਵਿੱਖ ਸੁਰੱਖਿਅਤ-ਜਸਵੀਰ ਸਿੰਘ ਸੀਰਾ <br/>
Ad Position 24