ਨੱਥੂਵਾਲਾ ਗਰਬੀ, 12 ਮਾਰਚ (ਨਵਦੀਪ ਸਿੰਘ)-ਅੱਜ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪਿੰਡ ਮਾਹਲਾ ਖ਼ੁਰਦ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕਿਲੀ ਚਾਹਲ ਵਿਖੇ ਰੈਲੀ ਨੂੰ ਮੁੱਖ ਰੱਖਦਿਆਂ ਮੀਟਿੰਗ ਕੀਤੀ ਗਈ | ਇਸ ਸਮੇਂ ਤੇਜ ਸਿੰਘ ਨਿਹੰਗ ਨੂੰ ਪਿੰਡ ਮਾਹਲਾ ਖ਼ੁਰਦ ਦੀ ਜ਼ਿੰਮੇਵਾਰੀ ਸੌਂਪੀ ਗਈ | ਮੀਟਿੰਗ ਦੀ ਪ੍ਰਧਾਨਗੀ ਸੁਖਜਿੰਦਰ ਸਿੰਘ ਵਾਂਦਰ ਤੇ ਹਰਵਿੰਦਰ ਸਿੰਘ ਧਾਲੀਵਾਲ ਅਧਿਆਪਕ ਸੈੱਲ ਦੇ ਕਨਵੀਨਰ ਨੇ ਕੀਤੀ | ਮੀਟਿੰਗ 'ਚ ਭੋਲਾ ਸਿੰਘ ਲੰਗੇਆਣਾ, ਹੰਸਾ ਸਿੰਘ ਪੰਚ, ਜਸਵਿੰਦਰ ਸਿੰਘ, ਸੁਖਪਾਲ ਕੌਰ, ਕਰਮਜੀਤ ਕੌਰ, ਸੁਖਮੰਦਰ ਸਿੰਘ ਜਸਪ੍ਰੀਤ ਸਿੰਘ, ਜਗਰੂਪ ਸਿੰਘ, ਪਰਮਜੀਤ ਸਿੰਘ ਬਰਾੜ, ਅੰਗਰੇਜ਼ ਸਿੰਘ ਆਦਿ ਹਾਜ਼ਰ ਸਨ |