ਨੱਥੂਵਾਲਾ ਗਰਬੀ, 12 ਮਾਰਚ (ਨਵਦੀਪ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਜੀ ਐਨ ਕਾਨਵੈਂਟ ਸਕੂਲ ਭਲੂਰ ਵਿਖੇ ਸਿਖਿਆ ਦੇ ਖੇਤਰ ਨਾਲ ਸੰਬੰਧਿਤ ਜਮਾਤਾਂ ਨੂੰ ਵਧੀਆ ਪ੍ਰਭਾਵਸ਼ਾਲੀ ਬਣਾਉਣ ਲਈ ਵਰਕਸ਼ਾਪ ਲਗਾਈ | ਇਹ ਵਰਕਸ਼ਾਪ ਸਕੂਲ ਦੇ ਮੁਖੀ ਪਿ੍ੰਸੀਪਲ ਰਮਨਦੀਪ ਕੌਰ ਦੁਆਰਾ ਲਗਾਈ ਗਈ | ਜਿਸ 'ਚ ਉਨ੍ਹਾਂ ਨੇ ਅਧਿਆਪਨ ਦੇ ਖੇਤਰ ਨੂੰ ਕਿਸ ਤਰ੍ਹਾਂ ਵਧੀਆ ਬਣਾ ਸਕਦੇ ਹਾਂ, ਉਸ ਬਾਰੇ ਵਿਚਾਰ ਚਰਚਾ ਕੀਤੀ ਗਈ | ਜਿਸ 'ਚ ਉਨ੍ਹਾਂ ਨੇ ਅਧਿਆਪਨ ਦੇ ਦੌਰਾਨ ਅਧਿਆਪਕ ਨੂੰ ਪੇਸ਼ ਆਉਂਦੀਆਂ ਚੁਣੌਤੀਆਂ ਦਾ ਜ਼ਿਕਰ ਕੀਤਾ ਤੇ ਕਿਸ ਤਰ੍ਹਾਂ ਅਸੀਂ ਉਨ੍ਹਾਂ ਸਮੱਸਿਆਵਾਂ ਦਾ ਹੱਲ ਕਰ ਸਕਦੇ ਹਾਂ | ਉਸ ਬਾਰੇ ਬਹੁਤ ਹੀ ਪ੍ਰਭਾਵਸ਼ਾਲੀ ਤਰੀਕੇ ਨਾਲ ਦੱਸਿਆ ਕਿਸ ਤਰ੍ਹਾਂ ਅਸੀਂ ਆਪਣੇ ਅਧਿਆਪਨ ਹੋਰ ਪ੍ਰਭਾਵਸ਼ਾਲੀ ਬਣਾ ਸਕਦੇ ਹਾਂ | ਵਧੀਆ ਅਧਿਆਪਨ ਲਈ ਇਨ੍ਹਾਂ ਚੀਜ਼ਾਂ ਤੋਂ ਜਾਣੂੰ ਹੋਣਾ ਬਹੁਤ ਹੀ ਜਰੂਰੀ ਹੈ | ਅੰਤ 'ਚ ਉਨ੍ਹਾਂ ਨੇ ਅਧਿਆਪਕਾਂ ਨੂੰ ਹਮੇਸ਼ਾ ਹੀ ਸਕਾਰਾਤਮਿਕ ਸੋਚ ਰੱਖਣ ਦੀ ਪ੍ਰੇਰਨਾ ਦਿੱਤੀ ਹੈ |