25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸਹਿਕਾਰੀ ਸੰਸਥਾ ਇਫਕੋ ਵਲੋਂ ਫ਼ਤਿਹਗੜ੍ਹ ਪੰਜਤੂਰ 'ਚ ਮੈਡੀਕਲ ਜਾਂਚ ਕੈਂਪ <br/>

Ad Position 21
No active advertisement
ਅਜੀਤ ਡੈਸਕ 13-03-2026
ਫ਼ਤਿਹਗੜ੍ਹ ਪੰਜਤੂਰ, 12 ਮਾਰਚ (ਜਸਵਿੰਦਰ ਸਿੰਘ ਪੋਪਲੀ)-ਵਿਸ਼ਵ ਪੱਧਰੀ ਸਹਿਕਾਰੀ ਸੰਸਥਾ ਇਫਕੋ ਵਲੋਂ ਫ਼ਤਿਹਗੜ੍ਹ ਪੰਜਤੂਰ ਵਿਖੇ ਮੈਡੀਕਲ ਚੈਕ-ਅੱਪ ਕੈਂਪ ਲਗਾਇਆ ਗਿਆ | ਜਿਸ ਵਿਚ ਆਯੁਰਵੈਦਿਕ ਮੈਡੀਸਨ ਮਾਹਿਰ ਡਾ. ਭੁਪਿੰਦਰਪਾਲ ਸਿੰਘ, ਡਾ. ਸਿਮਰਜੀਤ ਕੌਰ, ਅਮਨਦੀਪ ਸਿੰਘ, ਗੁਰਜਿੰਦਰ ਸਿੰਘ ਦੀ ਟੀਮ ਵਲੋਂ ਜਾਂਚ ਕੀਤੀ ਗਈ | ਕੈਂਪ ਦੀ ਸ਼ੁਰੂਆਤ ਦੌਰਾਨ ਸੁਖਜਿੰਦਰ ਸਿੰਘ ਮੈਨੇਜਰ ਇਫਕੋ ਮੋਗਾ ਨੇ ਆਏ ਹੋਏ ਮਹਿਮਾਨਾਂ ਅਤੇ ਮਾਹਿਰਾਂ ਅਤੇ ਕਿਸਾਨ ਵੀਰਾਂ ਦਾ ਸਵਾਗਤ ਕਰਦਿਆਂ ਕੀਤੀ ਤੇ ਇਫਕੋ ਦੁਆਰਾ ਚਲਾਈਆਂ ਜਾਂਦੀਆਂ ਸੇਵਾਵਾਂ ਅਤੇ ਸਮਾਜ ਭਲਾਈ ਸਕੀਮਾਂ ਬਾਰੇ ਦੱਸਿਆ | ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਫ਼ਤਿਹਗੜ੍ਹ ਪੰਜਤੂਰ ਡਾ. ਗੁਰਸਾਹਿਬ ਸਿੰਘ ਨੇ ਆਨਲਾਈਨ ਪੋਰਟਲ ਤੇ ਕਿਸਾਨ ਨੂੰ ਰਜਿਸਟਰੇਸ਼ਨ ਤੇ ਹੋਰ ਸਕੀਮਾਂ ਬਾਰੇ ਵਿਸਥਾਰ ਪੂਰਵਕ ਦੱਸਿਆ | ਮਾਹਿਰ ਡਾਕਟਰਾਂ ਨੇ 100 ਤੋਂ ਵੱਧ ਆਏ ਹੋਏ ਕਿਸਾਨ ਵੀਰਾਂ ਤੇ ਕਿਸਾਨ ਬੀਬੀਆਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਕੈਂਪ ਵਿਚ ਜਗਤਾਰ ਸਿੰਘ ਇਫਕੋ, ਜਸਵੰਤ ਸਿੰਘ ਜੱਸ ਅਲਾਬਾਦ, ਹਰਜੀਤ ਸਿੰਘ ਥਿੰਦ ਆੜ੍ਹਤੀਆ, ਅਮਰੀਕ ਸਿੰਘ ਸਕੱਤਰ, ਜੋਬਨਪ੍ਰੀਤ ਸਿੰਘ ਅਲਾਬਾਦ, ਅੰਮਿ੍ਤਪਾਲ ਸਿੰਘ ਮੌਜੇਵਾਲਾ, ਅਵਤਾਰ ਸਿੰਘ, ਸਾਹਿਬ ਸਿੰਘ ਰਾਉਵਾਲਾ, ਨਰਿੰਦਰ ਸਿੰਘ ਰਾਉਵਾਲਾ, ਪ੍ਰਧਾਨ ਗੁਰਪ੍ਰੀਤ ਸਿੰਘ, ਬਲਕਾਰ ਸਿੰਘ, ਗੁਰਨਾਮ ਸਿੰਘ ਆਦਿ ਸ਼ਾਮਿਲ ਹੋਏ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦਾ 1000 ਰੁਪਏ ਤੇ 1500 ਰੁਪਏ ਅਨੁਸੂਚਿਤ ਜਾਤੀ ਮਹਿਲਾਵਾਂ ਨੂੰ ਤੋਹਫ਼ਾ ਦੇਣ ਦਾ ਧੰਨਵਾਦ-ਟੋਨੀ/ਵਿਪਨ... ਅਗਲੀ ਖ਼ਬਰ ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ ਨੇ ਕੀਤੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਨਿੰਦਾ <br/>
Ad Position 24