ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਨੇ ਮਹਿਲਾਵਾਂ ਨੂੰ 1000 ਰੁਪਏ ਜਰਨਲ ਵਰਗ ਤੇ 1500 ਰੁਪਏ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ਵਰਿੰਦਰ ਸਿੰਘ ਟੋਨੀ 'ਆਪ' ਆਗੂ ਤੇ ਵਜਿੰਦਰ ਵਿਪਨ ਬਲਾਕ ਪ੍ਰਧਾਨ ਐਸ.ਸੀ. ਵਿੰਗ ਨੇ ਕਿਹਾ ਕਿ ਜੋ ਬਜਟ 'ਚ ਮਹਿਲਾਵਾਂ ਨੂੰ 1000 ਰੁਪਏ ਜਰਨਲ ਵਰਗ ਤੇ 1500 ਰੁਪਏ ਅਨੁਸੂਚਿਤ ਜਾਤੀਆਂ ਦੀਆਂ ਮਹਿਲਾਵਾਂ ਨੂੰ ਦੇਣ ਦਾ ਤੋਹਫ਼ਾ ਦਿੱਤਾ ਹੈ, ਬਹੁਤ ਹੀ ਵਧੀਆ ਫ਼ੈਸਲਾ ਕੀਤਾ ਹੈ | ਪੰਜਾਬ ਸਰਕਾਰ ਨੇ ਆਪਣੇ ਕੀਤੇ ਹੋਏ ਔਰਤਾਂ ਲਈ ਵਾਅਦੇ ਨੂੰ ਪੂਰਾ ਕੀਤਾ ਹੈ | ਪੰਜਾਬ ਦੀ ਪਹਿਲੀ ਸਰਕਾਰ ਹੈ ਜਿਸ ਨੇ ਆਪਣੇ ਲਗਭਗ ਸਾਰੇ ਵਾਅਦੇ ਪੂਰੇ ਕੀਤੇ ਹਨ | ਇਸ ਫ਼ੈਸਲੇ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਫ਼ਾਇਦਾ ਹੋਵੇਗਾ | ਖ਼ਾਸ ਤੌਰ 'ਤੇ ਅਨੁਸੂਚਿਤ ਜਾਤੀਆਂ ਤੇ ਉਹ ਮਹਿਲਾਵਾਂ ਜੋ ਰੋਜ਼ਾਨਾ ਮਿਹਨਤ ਅਤੇ ਮਜ਼ਦੂਰੀ ਕਰਦੀਆਂ ਹਨ, ਗ਼ਰੀਬ ਘਰੋਂ ਹਨ ਬਹੁਤ ਹੋਵੇਗਾ | ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਪੰਜਾਬ ਪ੍ਰਧਾਨ ਮਹਿਲਾ ਵਿੰਗ ਨੇ ਜਾਣਕਾਰੀ ਦਿੱਤੀ ਕਿ ਇਸ ਦੀ ਰਜਿਸਟ੍ਰੇਸ਼ਨ ਅਪ੍ਰੈਲ ਮਹੀਨੇ ਤੋਂ ਸ਼ੁਰੂ ਹੋ ਰਹੀ ਹੈ | ਇਸ ਫ਼ੈਸਲੇ ਲਈ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਹੈ |