25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਬਾਘਾ ਪੁਰਾਣਾ ਰੈਲੀ ਦੌਰਾਨ ਸਨੀ ਗਿੱਲ ਨੇ ਕੀਤਾ ਸੁਖਬੀਰ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 13-03-2026
ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਾਘਾ ਪੁਰਾਣਾ ਵਿਖੇ ਪੰਜਾਬ ਬਚਾਓ ਰੈਲੀ ਕੀਤੀ ਗਈ ਜਿੱਥੇ ਉਨ੍ਹਾਂ ਨੂੰ ਜ਼ਿਲ੍ਹਾ ਮੋਗਾ ਦੀ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਲੋਂ ਸਨਮਾਨਿਤ ਕੀਤਾ ਗਿਆ, ਉੱਥੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਵੀ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਸੁਪਰੀਮ ਲੀਡਰ ਹਨ ਤੇ ਬਾਘਾ ਪੁਰਾਣਾ ਦੀ ਰੈਲੀ ਵਿਚ ਮੋਗਾ ਹਲਕੇ ਤੋਂ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਜੁਝਾਰੂ ਵਰਕਰ ਹੁਮਹੁਮਾ ਕੇ ਪੁੱਜੇ ਤੇ ਆਪਣੇ ਮਹਿਬੂਬ ਨੇਤਾ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਤੇ ਹੋਰ ਆਗੂਆਂ ਦੇ ਵਿਚਾਰਾਂ ਨੂੰ ਸੁਣਿਆ | ਸਨੀ ਗਿੱਲ ਨੇ ਕਿਹਾ ਕਿ 22 ਮਾਰਚ ਨੂੰ ਸੁਖਬੀਰ ਸਿੰਘ ਬਾਦਲ ਮੋਗਾ ਦੀ ਦਾਣਾ ਮੰਡੀ ਵਿਚ ਵੀ ਪੰਜਾਬ ਬਚਾਓ ਰੈਲੀ ਕਰਨਗੇ ਅਤੇ ਇਹ ਰੈਲੀ ਵਿਚ ਵੀ ਮੋਗਾ ਹਲਕੇ ਤੋਂ ਵੱਡਾ ਇਕੱਠ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ ਵਾਪਰੀ ਘਟਨਾ ਮੰਦਭਾਗੀ-ਚੀਮਾ, ਭੁੱਲਰ <br/> ਅਗਲੀ ਖ਼ਬਰ ਪੰਜਾਬ ਸਰਕਾਰ ਦਾ 1000 ਰੁਪਏ ਤੇ 1500 ਰੁਪਏ ਅਨੁਸੂਚਿਤ ਜਾਤੀ ਮਹਿਲਾਵਾਂ ਨੂੰ ਤੋਹਫ਼ਾ ਦੇਣ ਦਾ ਧੰਨਵਾਦ-ਟੋਨੀ/ਵਿਪਨ...
Ad Position 24