ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ)-ਬੀਤੇ ਲੰਬੇ ਸਮੇਂ ਤੋਂ ਕੁਝ ਤਾਕਤਾਂ ਵਲੋਂ ਪੰਜਾਬ ਵਿਚ ਅਸਥਿਰਤਾ ਦਾ ਮਾਹੌਲ ਸਿਰਜਣ ਦੀਆਂ ਮੰਦਭਾਗੀਆਂ ਸਾਜ਼ਿਸ਼ਾਂ ਲਗਾਤਾਰ ਰਚੀਆਂ ਜਾ ਰਹੀਆਂ ਹਨ ਜਿਨ੍ਹਾਂ ਵਿਚ ਸਰਕਾਰਾਂ ਦੀ ਭਾਈਵਾਲੀ ਦੀ ਝਲਕ ਵੀ ਨਜ਼ਰ ਆ ਰਹੀ ਹੈ | ਵੱਖ-ਵੱਖ ਸਮੇਂ ਅਤੇ ਵੱਖ-ਵੱਖ ਇਲਾਕਿਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਗੁਟਕਾ ਸਾਹਿਬ ਦੀਆਂ ਬੇਅਦਬੀਆਂ, 328 ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਵਾਲੇ ਕੇਸ ਵਿਚ ਸਰਕਾਰੀ ਤੰਤਰ ਤੇ ਪੁਲਿਸ ਪ੍ਰਸ਼ਾਸਨ ਦੀ ਢਿੱਲ ਮੱਠ, ਬੰਦੀ ਸਿੰਘਾਂ ਦੀਆਂ ਰਿਹਾਈਆਂ ਲਈ ਸਰਕਾਰਾਂ ਦੀ ਚੁੱਪ, ਪ੍ਰੋਫੈਸਰ ਦਵਿੰਦਰ ਸਿੰਘ ਭੁੱਲਰ ਵਰਗੇ ਮਾਨਸਿਕ ਅਤੇ ਸਰੀਰਕ ਤੌਰ 'ਤੇ ਕਮਜ਼ੋਰ ਵਿਅਕਤੀ ਦੀ ਰਿਹਾਈ ਲਈ ਰੁਕਾਵਟਾਂ ਉਨ੍ਹਾਂ ਸਾਜ਼ਿਸ਼ਾਂ ਦੀਆਂ ਸਪਸ਼ਟ ਤਸਵੀਰਾਂ ਹਨ | ਬੀਤੇ ਦਿਨੀਂ ਪੰਜਾਬ ਦੀ ਰਾਜਧਾਨੀ ਵਿਚ ਇਕ ਵੱਡੇ ਵਿੱਦਿਅਕ ਅਦਾਰੇ ਪੰਜਾਬ ਯੂਨੀਵਰਸਿਟੀ ਵਿਚ ਗੁਰੂ ਸਾਹਿਬਾਨ ਨਾਲ ਸਬੰਧਿਤ ਰੱਖੇ ਹੋਏ ਸੈਮੀਨਾਰ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤੇ ਗਏ ਬਾਈਕਾਟ ਵਾਲੀ ਸੰਸਥਾ ਦੇ ਆਗੂ ਨੂੰ ਬੁਲਾਉਣਾ ਕਿਸੇ ਸਾਜ਼ਿਸ਼ ਤੋਂ ਘੱਟ ਨਹੀਂ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੁਨਰ ਸੁਰਜੀਤ ਅਕਾਲੀ ਦਲ ਮੋਗਾ ਦੇ ਡੈਲੀਗੇਟ ਗੁਰਪ੍ਰੀਤਮ ਸਿੰਘ ਚੀਮਾ ਅਤੇ ਸੁਰਿੰਦਰ ਸਿੰਘ ਭੁੱਲਰ ਨੇ ਕੀਤਾ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵੱਖ-ਵੱਖ ਸਿੱਖ ਮੋਰਚਿਆਂ ਵਿਚ ਜਾ ਕੇ ਅਜਿਹੇ ਮਾਮਲਿਆਂ ਪ੍ਰਤੀ ਵਚਨਬੱਧਤਾ ਪ੍ਰਗਟਾਉਣ ਵਾਲੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਪੀਲ ਕੀਤੀ ਕਿ ਸਰਕਾਰ ਇਸ ਪਾਸੇ ਵਿਸ਼ੇਸ਼ ਧਿਆਨ ਦੇ ਕੇ ਇਨ੍ਹਾਂ ਸਾਜ਼ਿਸ਼ਾਂ ਤੋਂ ਪੰਜਾਬ ਨੂੰ ਬਚਾਉਣ ਹਿਤ ਅੱਗੇ ਆਵੇ ਤੇ ਪੰਜਾਬ ਦੇ ਮਾਹੌਲ ਨੂੰ ਤੰਦਰੁਸਤ ਬਣਾਈ ਰੱਖਣ ਵਿਚ ਆਪਣੇ ਪ੍ਰਭਾਵ ਦੀ