25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਡਾ. ਸੈਫੂਦੀਨ ਕਿਚਲੂ ਸਕੂਲ ਵਲੋਂ ਸਵੈ-ਅਧਿਐਨ ਦੀ ਸ਼ਕਤੀ ਅਤੇ ਕਰੀਅਰ ਨਿਰਮਾਣ ਵਿਸ਼ੇ 'ਤੇ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 13-03-2026
ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ)-ਸੀ.ਬੀ.ਐਸ.ਈ. ਕਲਾਸ 10 ਦੀਆਂ ਪ੍ਰੀਖਿਆਵਾਂ ਪੂਰੀਆਂ ਹੋਣ ਦੇ ਨਾਲ ਅੱਜ ਡਾ. ਸੈਫੂਦੀਨ ਕਿਚਲੂ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਸੁਨੀਤਾ ਗਰਗ ਦੀ ਅਗਵਾਈ ਹੇਠ 11ਵੀਂ ਜਮਾਤ ਦੀਆਂ ਫਾਊਾਡੇਸ਼ਨ ਕਲਾਸਾਂ ਵਿਚ ਵਿਦਿਆਰਥੀਆਂ ਦੇ ਭਵਿੱਖ ਨੂੰ ਆਕਾਰ ਦੇਣ ਦੇ ਉਦੇਸ਼ ਨਾਲ ਇਕ ਬਹੁਤ ਹੀ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਦੱਸਿਆ ਕਿ ਸੈਮੀਨਾਰ ਦਾ ਵਿਸ਼ਾ ਸਵੈ-ਅਧਿਐਨ ਦੀ ਸ਼ਕਤੀ ਸੀ | ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਸਵੈ-ਅਧਿਐਨ ਇਕ ਮਹੱਤਵਪੂਰਨ ਸਮਾਂ ਹੈ ਜਦੋਂ ਵਿਦਿਆਰਥੀ ਆਪਣੇ ਆਪ ਅਧਿਐਨ ਕਰ ਕੇ ਵਿਸ਼ੇ ਨੂੰ ਡੂੰਘਾਈ ਨਾਲ ਸਮਝ ਸਕਦੇ ਹਨ | ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ 11:40 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ | ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਸਫਲਤਾ ਦੀ ਕੁੰਜੀ ਅਨੁਸ਼ਾਸਨ ਅਤੇ ਨਿਰੰਤਰ ਮਿਹਨਤ ਹੈ | ਇਸ ਮੌਕੇ ਸਕੂਲ ਡਾਇਰੈਕਟਰ ਸੁਨੀਤਾ ਗਰਗ ਨੇ ਕਿਹਾ ਕਿ ਡਾ. ਸੈਫੂਦੀਨ ਕਿਚਲੂ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉਨ੍ਹਾਂ ਵਿਦਿਆਰਥੀਆਂ ਲਈ ਇਕ ਆਦਰਸ਼ ਵਿੱਦਿਅਕ ਸੰਸਥਾ ਬਣ ਗਿਆ ਹੈ ਜੋ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਸਖ਼ਤ ਮਿਹਨਤ ਦੁਆਰਾ ਜ਼ਿੰਦਗੀ ਵਿਚ ਵੱਡੀਆਂ ਉਚਾਈਆਂ ਪ੍ਰਾਪਤ ਕਰਨ ਦੀ ਇੱਛਾ ਰੱਖਦੇ ਹਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸਨੀ ਗਿੱਲ ਨੇ ਕੀਤੀਆਂ ਸਰਕਲ ਚੜਿੱਕ ਦੇ ਪਿੰਡਾਂ ਵਿਚ ਮੀਟਿੰਗਾਂ <br/> ਅਗਲੀ ਖ਼ਬਰ ਸ਼ਿਆਮ ਰਸੋਈ 'ਚ ਰਾਹਗੀਰਾਂ ਲਈ ਇਕ ਕਮਿਊਨਿਟੀ ਰਸੋਈ ਸਥਾਪਤ
Ad Position 24