25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਦੋ ਵਿਸ਼ੇਸ਼ ਸਿਹਤ ਕੈਂਪ ਲਗਾਏ <br/>

Ad Position 21
No active advertisement
ਅਜੀਤ ਡੈਸਕ 13-03-2026
ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਲਈ ਸ਼ੁਰੂ ਕੀਤੀ ਗਈ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲਕ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੀ ਅਗਵਾਈ ਹੇਠ ਵਿਸ਼ੇਸ਼ ਸਿਹਤ ਕੈਂਪ ਸਿਵਲ ਹਸਪਤਾਲ ਮੋਗਾ ਤੇ ਕੋਟ ਈਸੇ ਖਾਂ ਵਿਖੇ ਲਗਾਏ ਗਏ | ਇਸ ਕੈਂਪ ਵਿਚ ਮਾਹਿਰ ਡਾਕਟਰਾਂ ਵਲੋਂ ਬਜ਼ੁਰਗਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ | ਅੱਖਾਂ ਦੀ ਜਾਂਚ, ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਹੋਰ ਆਮ ਬਿਮਾਰੀਆਂ ਦੀ ਜਾਂਚ ਨਾਲ ਨਾਲ ਸਿਹਤ ਸਬੰਧੀ ਜਾਗਰੂਕਤਾ ਸੈਸ਼ਨ ਵੀ ਕਰਵਾਏ ਗਏ | ਜ਼ਰੂਰਤ ਅਨੁਸਾਰ ਮਰੀਜ਼ਾਂ ਨੂੰ ਉਚਿੱਤ ਸਲਾਹ ਅਤੇ ਇਲਾਜ ਸਬੰਧੀ ਮਾਰਗ-ਦਰਸ਼ਨ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਗੁਰਜੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਨੂੰ ਮਾਣ ਸਨਮਾਨ ਦੇਣ ਲਈ ਪੰਜਾਬ ਸਰਕਾਰ ਵਲੋਂ ਇਹ ਉਪਰਾਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਬਜ਼ੁਰਗ ਸਿਰਫ਼ ਘਰ ਦਾ ਹੀ ਨਹੀਂ ਬਲਕਿ ਸਮਾਜ ਦਾ ਵੀ ਮਾਣ ਹਨ | ਉਨ੍ਹਾਂ ਬੁਢਾਪਾ ਪੈਨਸ਼ਨ, ਸੀਨੀਅਰ ਸਿਟੀਜ਼ਨ ਕਾਰਡ ਅਤੇ ਹੋਰ ਸਮਾਜਿਕ ਸੁਰੱਖਿਆ ਯੋਜਨਾਵਾਂ ਬਾਰੇ ਵਿਸਥਾਰ ਨਾਲ ਦੱਸਿਆ | ਉਨ੍ਹਾਂ ਬਜ਼ੁਰਗਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸਰਕਾਰੀ ਸਹਾਇਤਾ ਪ੍ਰਣਾਲੀ ਨਾਲ ਜੋੜਨ ਉੱਤੇ ਵਿਸ਼ੇਸ਼ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਸਰਕਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਸ਼ਾਸਨ ਦੀ ਮਦਦ ਨਾਲ ਭਵਿੱਖ ਵਿਚ ਵੀ ਅਜਿਹੇ ਕੈਂਪ ਜਾਰੀ ਰਹਿਣਗੇ | ਉਨ੍ਹਾਂ ਬਜ਼ੁਰਗਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਕੈਂਪਾਂ ਵਿਚ ਸ਼ਮੂਲੀਅਤ ਕਰ ਕੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਦਾ ਪੂਰਾ ਲਾਭ ਪ੍ਰਾਪਤ ਕਰਨ | ਸਿਵਲ ਸਰਜਨ ਮੋਗਾ ਅਤੇ ਸਮੂਹ ਡਾਕਟਰਾਂ ਦੀ ਟੀਮ ਵਲੋਂ ਕੈਂਪ ਨੂੰ ਵਧੀਆ ਤਰੀਕੇ ਨੇਪਰੇ ਚੜ੍ਹਾਇਆ ਗਿਆ | ਇਸ ਕੈਂਪ ਵਿਚ ਸੀ.ਡੀ.ਪੀ.ਓ. ਦੇ ਕਰਮਚਾਰੀ, ਐਸ.ਕੇ. ਬਾਂਸਲ, ਸੀਨੀਅਰ ਸਿਟੀਜ਼ਨ ਕੌਂਸਲ ਦੇ ਮੁਖੀ ਸਰਦਾਰੀ ਲਾਲ ਕਾਮਰਾ ਅਤੇ ਸਾਥੀ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਮਨਾਇਆ ਹੋਲੀ ਦਾ ਤਿਉਹਾਰ ਅਗਲੀ ਖ਼ਬਰ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ 'ਚ ਐਕਸਲ ਏ.ਆਈ. ਕੋਡ ਜੂ ਅਧਿਆਪਕ ਵਰਕਸ਼ਾਪ ਕਰਵਾਈ <br/>
Ad Position 24