25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਮਨਾਇਆ ਹੋਲੀ ਦਾ ਤਿਉਹਾਰ

Ad Position 21
No active advertisement
ਅਜੀਤ ਡੈਸਕ 13-03-2026
ਨਿਹਾਲ ਸਿੰਘ ਵਾਲਾ, 12 ਮਾਰਚ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਜੋ ਕੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਭਿਆਚਾਰ ਨਾਲ ਜੋੜ ਕੇ ਰੱਖਣ ਲਈ ਆਉਣ ਵਾਲੇ ਮਹੱਤਵਪੂਰਨ ਦਿਨਾਂ ਨੂੰ ਮਨਾਉਂਦੀ ਰਹਿੰਦੀ ਹੈ ਤਾਂ ਜੋ ਬੱਚੇ ਆਪਣੇ ਸਭਿਆਚਾਰ ਨਾਲ ਜੁੜੇ ਰਹਿਣ | ਇਸੇ ਹੀ ਗੱਲ ਦੀ ਪੂਰਤੀ ਲਈ ਸਕੂਲ 'ਚ ਵਿਦਿਆਰਥੀਆਂ ਨੇ ਕੈਮੀਕਲ ਰੰਗਾਂ ਤੋਂ ਮੁਕਤ ਹੋਲੀ ਦਾ ਤਿਉਹਾਰ ਕੁਦਰਤੀ ਫੁੱਲਾਂ ਨਾਲ ਮਨਾਇਆ | ਇਸ ਮੌਕੇ ਨੰਨੇ ਮੁੰਨੇ ਬੱਚੇ ਵੱਖ-ਵੱਖ ਰੰਗਾਂ ਦੇ ਕੱਪੜਿਆਂ ਵਿਚ ਬਹੁਤ ਹੀ ਖ਼ੂਬਸੂਰਤ ਲੱਗ ਰਹੇ ਸਨ | ਵਿਦਿਆਰਥੀਆਂ ਦੁਆਰਾ ਇਸ ਮੌਕੇ ਹੋਲੀ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਡਾਂਸ ਪੇਸ਼ ਕੀਤਾ ਗਿਆ | ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਰੰਗਾਂ ਬਾਰੇ ਗਤੀਵਿਧੀ ਵੀ ਕਰਵਾਈ ਗਈ ਜਿਸ ਵਿਚ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਵਿਚ ਵੱਖ-ਵੱਖ ਰੰਗਾਂ ਦੀ ਮਹੱਤਤਾ ਬਾਰੇ ਜਾਣੰੂ ਕਰਵਾਇਆ ਗਿਆ | ਇਸ ਮੌਕੇ ਸਕੂਲ ਪ੍ਰਧਾਨ ਚਰਨ ਸਿੰਘ ਸਕੂਲ ਚੇਅਰਮੈਨ ਯੋਗਿੰਦਰ ਪ੍ਰਸਾਦ ਸ਼ਰਮਾ ਸਕੂਲ ਪਿ੍ੰਸੀਪਲ ਕੰਜੂਮੁਲ ਜੋਅ ਅਤੇ ਵਾਈਸ ਪਿ੍ੰਸੀਪਲ ਜਸਮੇਲ ਸਿੰਘ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਹੋਲੀ ਦੀ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਬੁੱਘੀਪੁਰਾ, ਬਾਘਾ ਪੁਰਾਣਾ ਮੋਗਾ ਜੀ.ਟੀ.ਰੋਡ ਸਰਵਿਸ ਲਾਈਨਾਂ ਦੀ ਹਾਲਤ ਸੁਧਾਰੀ ਜਾਵੇ-ਭੁਪਿੰਦਰ ਸਿੰਘ, ਬਲਕਰਨ ਸਿੰਘ ਅਗਲੀ ਖ਼ਬਰ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਦੋ ਵਿਸ਼ੇਸ਼ ਸਿਹਤ ਕੈਂਪ ਲਗਾਏ <br/>
Ad Position 24