ਨਿਹਾਲ ਸਿੰਘ ਵਾਲਾ, 27 ਮਾਰਚ (ਸੁਖਦੇਵ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਦੋਕੇ ਦੇ ਵਿਦਿਆਰਥੀਆਂ ਨੂੰ ਕੰਪਿਊਟਰ ਦੀ ਸਿੱਖਿਆ ਲਈ ਸੰਦੀਪ ਸ਼ਰਮਾ ਵਲੋਂ ਐਲ.ਈ.ਡੀ. ਭੇਟ ਕੀਤੀ ਗਈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਪਰਮਜੀਤ ਸਿੰਘ ਚਾਹਲ ਅਤੇ ਪਿ੍ੰਸੀਪਲ ਮਨਿੰਦਰਪਾਲ ਕੌਰ ਚਾਹਲ ਨੇ ਦੱਸਿਆ ਕਿ ਕੰਪਿਊਟਰ ਦੀ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਐਲ.ਈ.ਡੀ. ਦੀ ਬਹੁਤ ਜ਼ਰੂਰਤ ਸੀ | ਇਸ ਮੌਕੇ ਇੰਦਰਜੀਤ ਕੌਰ, ਸਰਬਜੀਤ ਕੌਰ, ਜਗਮੋਹਨ ਸਿੰਘ, ਪਵਨਦੀਪ ਸਿੰਘ, ਅਮਨਦੀਪ ਕੌਰ, ਅਮਨਪ੍ਰੀਤ ਕੌਰ, ਕਮਲਜੀਤ ਕੌਰ, ਬਲਜੀਤ ਕੌਰ, ਰਜਿੰਦਰ ਕੌਰ, ਹਰਜਿੰਦਰ ਕੌਰ, ਅਮਨਦੀਪ ਕੌਰ, ਜਸਬੀਰ ਕੌਰ, ਕਮਲਜੀਤ ਕੌਰ ਆਦਿ ਹਾਜ਼ਰ ਸਨ |