ਫ਼ਤਿਹਗੜ੍ਹ ਪੰਜਤੂਰ, 27 ਮਾਰਚ (ਜਸਵਿੰਦਰ ਸਿੰਘ ਭੋਪਲੀ)-ਇਲਾਕੇ ਦੇ ਬੱਚਿਆਂ ਨੂੰ ਸਿੱਖਿਆ ਦੇਣ ਲਈ ਯੂਰੋ ਇੰਟਰਨੈਸ਼ਨਲ ਸਕੂਲ ਵਲੋਂ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ | ਸਾਲਾਨਾ ਨਤੀਜੇ ਦੌਰਾਨ ਨੰਨੇ-ਮੁੰਨੇ ਬੱਚਿਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਸਕੂਲ ਦੇ ਪ੍ਰਬੰਧਕ ਅਮਨਦੀਪ ਕੌਰ ਨੇ ਦੱਸਿਆ ਕਿ ਸਕੂਲ ਦੀ ਮੈਨੇਜਮੈਂਟ ਦਾ ਇੱਕੋ ਹੀ ਸੁਪਨਾ ਹੈ ਕਿ ਇਲਾਕੇ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਦਿੱਤੀ ਜਾਵੇ ਤਾਂ ਜੋ ਬੱਚਿਆਂ ਦੀ ਪੜ੍ਹਾਈ ਪੱਖੋਂ ਨੀਂਹ ਮਜ਼ਬੂਤ ਹੋ ਸਕੇ | ਉਨ੍ਹਾਂ ਦੱਸਿਆ ਕਿ ਸਕੂਲ ਵਲੋਂ ਬੱਚਿਆਂ ਦੀ ਪੜ੍ਹਾਈ ਦੇ ਨਾਲ ਨਾਲ ਐਕਟੀਵਿਟੀ ਵੀ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਬੱਚਿਆਂ ਦੀ ਦਾ ਮਾਨਸਿਕ ਵਿਕਾਸ ਹੋ ਸਕੇ | ਸਾਲਾਨਾ ਨਤੀਜੇ ਦੌਰਾਨ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ |