31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸੇਂਟ ਜੌਰਡਨ ਕਾਨਵੈਂਟ ਸਕੂਲ 'ਚ ਸਾਲਾਨਾ ਨਤੀਜਿਆਂ ਦਾ ਐਲਾਨ-ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 28-03-2026
ਬਾਘਾ ਪੁਰਾਣਾ, 27 ਮਾਰਚ (ਟਿੰਕੂ ਕਾਠਪਾਲ)-ਇਲਾਕੇ ਦੀ ਨਾਮਵਰ ਸੰਸਥਾ ਸੇਂਟ ਜੌਰਡਨ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਚ ਸਾਲਾਨਾ ਇਮਤਿਹਾਨਾਂ ਦਾ ਨਤੀਜਾ ਐਲਾਨਿਆ ਗਿਆ | ਜਿਸ 'ਚ ਨਰਸਰੀ ਜਮਾਤ ਤੋਂ ਗਿਆਰ੍ਹਵੀਂ ਜਮਾਤ ਤੱਕ ਦੇ ਨਤੀਜੇ ਐਲਾਨੇ ਗਏ | ਪਿ੍ੰਸੀਪਲ ਮੈਡਮ ਸ੍ਰੀਮਤੀ ਸੁਧਾ.ਕੇ. ਆਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦਾ ਨਤੀਜਾ ਬਹੁਤ ਵਧੀਆ ਆਇਆ | ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਹੁਤ ਮਿਹਨਤ ਕੀਤੀ | ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ 'ਚ ਇਨ੍ਹਾਂ ਨਤੀਜਿਆਂ ਨੂੰ ਲੈ ਕੇ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ | ਮਾਪਿਆਂ ਨੇ ਅਧਿਆਪਕਾਂ ਨੂੰ ਮਿਲ ਕੇ ਬੱਚਿਆਂ ਦੀ ਪੜ੍ਹਾਈ ਬਾਰੇ ਵਿਚਾਰ ਸਾਂਝੇ ਕੀਤੇ | ਕਿਉਂਕਿ ਸਕੂਲ ਵਿਚ ਹੀ ਬੱਚੇ ਦਾ ਵੱਖ-ਵੱਖ ਗਤੀਵਿਧੀਆਂ ਜਿਵੇਂ ਡਾਂਸ, ਮਿਊਜ਼ਿਕ, ਪੇਂਟਿੰਗ, ਖੇਡਾਂ ਆਦਿ ਰਾਹੀਂ ਸਰਵਪੱਖੀ ਵਿਕਾਸ ਸੰਭਵ ਹੈ | ਵਿਦਿਆਰਥੀਆਂ ਦੇ ਇਹ ਨਤੀਜੇ 100 ਪ੍ਰਤੀਸ਼ਤ ਰਹੇ | ਪਹਿਲੇ, ਦੂਸਰੇ ਤੇ ਤੀਸਰੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ | ਨਤੀਜਾ ਦੇਖਣ ਤੋਂ ਬਾਅਦ ਮਾਪਿਆਂ ਨੇ ਆਪਣੀ ਖ਼ੁਸ਼ੀ ਚੇਅਰਮੈਨ ਜਸਪਾਲ ਸਿੰਘ ਸਰਾਂ ਤੇ ਪਿ੍ੰਸੀਪਲ ਮੈਡਮ ਸੁਧਾ. ਕੇ. ਆਰ ਨੂੰ ਮਿਲ ਕੇ ਕੀਤੀ | ਚੇਅਰਮੈਨ ਜਸਪਾਲ ਸਿੰਘ ਸਰਾਂ ਅਤੇ ਪਿ੍ੰਸੀਪਲ ਮੈਡਮ ਸੁਧਾ.ਕੇ.ਆਰ ਨੇ ਮਾਪਿਆਂ ਦਾ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਵੱਧ ਤੋਂ ਵੱਧ ਪੜ੍ਹਾਈ ਕਰਨ ਦਾ ਸੰਦੇਸ਼ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਖੱਤਰੀ ਸਭਾ ਮੋਗਾ ਵਲੋਂ ਸ੍ਰੀ ਰਾਮਨੌਮੀ ਉਤਸਵ ਮਨਾਇਆ <br/>
Ad Position 24