ਨਿਹਾਲ ਸਿੰਘ ਵਾਲਾ, 27 ਮਾਰਚ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਦੁਆਰਾ ਵਿੱਦਿਅਕ ਵਰੇ 2025-26 ਦਾ ਨਤੀਜਾ ਐਲਾਨਿਆ ਗਿਆ | ਸਾਰੀਆਂ ਹੀ ਕਲਾਸਾਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਮੌਜੂਦ ਸਕੂਲ ਪ੍ਰਧਾਨ ਚਰਨ ਸਿੰਘ ਸਕੂਲ ਚੇਅਰਮੈਨ ਯੋਗਿੰਦਰ ਸ਼ਰਮਾ ਪਿ੍ੰਸੀਪਲ ਕੰਜੂਮੁਲ ਜੋਅ ਤੇ ਵਾਈਸ ਪਿ੍ੰਸੀਪਲ ਜਸਮੇਲ ਸਿੰਘ ਨੇ ਸਾਰੇ ਹੀ ਵਿਦਿਆਰਥੀਆਂ ਸਟਾਫ਼ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਇਸ ਮੌਕੇ 'ਤੇ ਵੱਖ-ਵੱਖ ਕਲਾਸਾਂ ਵਿਚ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਕਲਾਸ ਯੂ.ਕੇ.ਜੀ. ਦੀ ਗਰੈਜੂਏਸ਼ਨ ਸੈਰਾਮਨੀ ਵੀ ਆਯੋਜਿਤ ਕੀਤੀ ਗਈ | ਵਿੱਦਿਅਕ ਸੈਸ਼ਨ 2025-26 ਦੌਰਾਨ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ 'ਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਉਚੇਚੇ ਤੌਰ 'ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਨਤੀਜਾ ਲੈਣ ਆਏ ਮਾਪਿਆਂ ਦੀ ਖ਼ੁਸ਼ੀ ਚਿਹਰੇ ਤੇ ਸਾਫ਼ ਝਲਕਦੀ ਦਿਖਾਈ ਦੇ ਰਹੀ ਸੀ | ਇਸ ਮੌਕੇ ਪਹੁੰਚੇ ਮਾਪਿਆਂ ਨੇ ਸਕੂਲ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਰਵਾਈਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਦੀ ਖੂਬ ਸ਼ਲਾਘਾ ਕੀਤੀ |