31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਡਾ. ਮਾਣਿਕ ਮੈਮੋਰੀਅਲ ਕਾਲਜ ਧਰਮਕੋਟ ਦੇ ਬੀ.ਕਾਮ ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 28-03-2026
ਧਰਮਕੋਟ, 27 ਮਾਰਚ (ਪਰਮਜੀਤ ਸਿੰਘ)-ਡਾ. ਮਾਣਿਕ ਮੈਮੋਰੀਅਲ ਕਾਲਜ ਧਰਮਕੋਟ ਦੇ ਬੀ.ਕਾਮ. ਭਾਗ ਪਹਿਲਾ ਦੇ ਪਹਿਲੇ ਸਮੈਸਟਰ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਸਫ਼ਲਤਾਪੂਰਵਕ ਪ੍ਰੀਖਿਆ ਪਾਸ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਕਾਲਜ ਦੇ ਡੀਨ ਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਮਿਹਨਤ ਤੇ ਅਧਿਆਪਕਾਂ ਦੀ ਲਗਨ ਦਾ ਨਤੀਜਾ ਹੈ | ਉਨ੍ਹਾਂ ਨੇ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇਣ ਲਈ ਪ੍ਰਤੀਬੱਧ ਹੈ | ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ | ਜ਼ਿਕਰਯੋਗ ਹੈ ਕਿ ਕਲਾਸ 'ਚੋਂ ਪਹਿਲੇ ਸਥਾਨ ਤੇ ਨਵਕਿਰਨਜੀਤ ਕੌਰ, ਪ੍ਰਭਸੀਰਤ ਕੌਰ ਅਤੇ ਰਾਜਦੀਪ ਰਹੀਆਂ ਅਤੇ ਦੂਜੇ ਸਥਾਨ 'ਤੇ ਖ਼ੁਸ਼ਦੀਪ ਕੌਰ ਅਤੇ ਤੀਜੇ ਸਥਾਨ ਹਰਗੁਨਪ੍ਰੀਤ ਕੌਰ ਨੇ ਹਾਸਲ ਕੀਤਾ | ਕਾਲਜ ਪ੍ਰਬੰਧਕ ਕਮੇਟੀ ਵਲੋਂ ਵੀ ਇਸ ਪ੍ਰਾਪਤੀ 'ਤੇ ਖ਼ੁਸ਼ੀ ਜਤਾਈ ਗਈ ਤੇ ਭਵਿੱਖ ਵਿਚ ਹੋਰ ਵੀ ਵਧੀਆ ਨਤੀਜੇ ਦੀ ਆਸ ਜਤਾਈ ਗਈ |

Ad Position 22
No active advertisement
ਪਿਛਲੀ ਖ਼ਬਰ ਖੱਤਰੀ ਸਭਾ ਮੋਗਾ ਵਲੋਂ ਰਾਮ ਨੌਮੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਹੈੱਡ ਕਾਂਸਟੇਬਲਾਂ ਨੂੰ ਸਹਾਇਕ ਥਾਣੇਦਾਰ ਦਾ ਕੋਰਸ ਕਰਨ ਲਈ ਇੰਸ: ਚਹਿਲ ਨੇ ਕੀਤਾ ਰਵਾਨਾ <br/>
Ad Position 24