ਮੋਗਾ, 27 ਮਾਰਚ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ | ਇਸ ਮੌਕੇ ਮਿਊਾਸੀਪਲ ਕਾਰਪੋਰੇਸ਼ਨ ਮੋਗਾ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਤੇ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਦੇ ਨਾਲ ਸਾਬਕਾ ਐਮ.ਸੀ. ਚਰਨਜੀਤ ਸਿੰਘ ਝੰਡੇਆਣਾ ਵੀ ਹਾਜ਼ਰ ਸਨ | ਇਸ ਮੌਕੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ | ਮੁੱਖ ਮਹਿਮਾਨ ਪ੍ਰਵੀਨ ਕੁਮਾਰ ਵਲੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ | ਸਕੂਲ ਦੇ ਡਾਇਰੈਕਟਰ ਮੇਜਰ ਸਤਿੰਦਰ ਸਿੰਘ, ਪਿ੍ੰਸੀਪਲ ਤੇਜਿੰਦਰ ਸਿੰਘ ਤੇ ਵਾਈਸ ਪਿ੍ੰਸੀਪਲ ਅਮਨਦੀਪ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ |