ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਪੀ.ਟੀ.ਈ. 'ਚੋਂ 77 ਸਕੋਰ

Ad Position 21
No active advertisement
ਅਜੀਤ ਡੈਸਕ 29-03-2026
ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਜਿਸ ਦੀ 4.9 ਗੂਗਲ ਰੇਟਿੰਗ ਹੈ, ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ, ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ | ਕਈ ਸਾਲਾਂ ਤੋਂ ਇਹ ਸੰਸਥਾ ਆਨਲਾਈਨ ਅਤੇ ਆਫਲਾਈਨ ਕਲਾਸਾਂ ਦੇ ਰਹੀ ਹੈ | ਵੱਡੀ ਗਿਣਤੀ ਵਿਚ ਵਿਦਿਆਰਥੀ ਇਸ ਸੰਸਥਾ ਤੋਂ ਵਧੀਆ ਬੈਂਡ ਪ੍ਰਾਪਤ ਕਰਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰ ਰਹੇ ਹਨ | ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ | ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰਕੇ ਵਧੀਆ ਬੈਂਡ ਹਾਸਲ ਕਰਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ–ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ | ਸੰਸਥਾ ਵਿਦਿਆਰਥੀਆਂ ਨੂੰ ਆਫਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ | ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡੀਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ | ਇਸ ਤੋ ਇਲਾਵਾ ਆਧੁਨਿਕ ਪੀ.ਟੀ.ਈ. ਲੈਬ ਦੇ ਜਰੀਏ ਵਿਦਿਆਰਥੀਆਂ ਨੂੰ ਪੀ.ਟੀ.ਈ. ਤੇ ਪੀ.ਟੀ.ਈ. ਕੋਰ ਦੀ ਤਿਆਰੀ ਕਰਵਾਈ ਜਾਂਦੀ ਹੈ | ਸੰਸਥਾ ਦੇ ਪੀ.ਟੀ.ਈ. ਦੇ ਵਿਦਿਆਰਥੀ ਯਸ਼ਮੀਤ ਸ਼ਰਮਾ ਨੇ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ 'ਚ 66, ਲਿਸਨਿੰਗ 'ਚੋਂ 69 ਸਕੋਰ, ਸਪੀਕਿੰਗ 'ਚੋਂ 81, ਰਾਈਟਿੰਗ 'ਚੋਂ 72 ਓਵਰਆਲ 77 ਸਕੋਰ ਪ੍ਰਾਪਤ ਕਰਕੇ ਆਪਣੇ ਮਾਤਾ–ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਮ ਰੌਸ਼ਨ ਕੀਤਾ | ਵਿਦਿਆਰਥੀ ਦੀ ਇਸ ਸਫਲਤਾ ਤੇ ਸੰਸਥਾ ਦੇ ਐਮ.ਡੀ. ਪਰਮਿੰਦਰ ਸਿੰਘ ਗਰੋਵਰ ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹਾ ਮੋਗਾ ਸ਼ਹਿਰ-ਮਹਿੰਦਰਪਾਲ ਲੰੂਬਾ <br/> ਅਗਲੀ ਖ਼ਬਰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਹੋਈ ਬਲਾਕ ਸੰਮਤੀ ਬਾਘਾ ਪੁਰਾਣਾ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ <br/>
Ad Position 24
No active advertisement