ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪਰਮਪਾਲ ਸਿੰਘ ਤਖ਼ਤੂਪੁਰਾ ਦੇ ਯਤਨਾਂ ਸਦਕਾ ਮੁੜ ਤੋਂ ਸ਼ੁਰੂ ਹੋਇਆ ਸੜਕ ਦਾ ਨਿਰਮਾਣ <br/>

Ad Position 21
No active advertisement
ਅਜੀਤ ਡੈਸਕ 29-03-2026
ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪਿਛਲੇ ਦਿਨੀਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਵਲੋਂ ਨੈਸ਼ਨਲ ਹਾਈਵੇ ਦੇ ਨਾਲ ਬਣੀ ਸਰਵਿਸ ਲੇਨ ਜੋ ਘਟੀਆ ਮੈਟੀਰੀਅਲ ਅਤੇ ਮਾੜੀ ਕਾਰਗੁਜ਼ਾਰੀ ਸਦਕਾ ਬੁਰੀ ਤਰਾਂ ਟੁੱਟ ਗਈ ਸੀ ਤੇ ਉਨ੍ਹਾਂ ਨੇ ਸਬੰਧਿਤ ਵਿਭਾਗ ਤੇ ਸਵਾਲ ਖੜ੍ਹੇ ਕੀਤੇ ਸਨ ਅਤੇ ਇਸ ਘਟਨਾ ਦੀ ਚਰਚਾ ਸਾਰੇ ਮੋਗਾ ਸ਼ਹਿਰ ਵਿਚ ਹੋ ਰਹੀ ਸੀ ਕਿ ਕਿਵੇਂ ਸ਼ਹਿਰ ਅੰਦਰ ਘਟੀਆ ਮੈਟੀਰੀਅਲ ਵਰਤ ਕੇ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ | ਇਸ ਸਬੰਧੀ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਬੇਹੱਦ ਧੰਨਵਾਦੀ ਹਨ ਜ਼ਿਲ੍ਹਾ ਪ੍ਰਸ਼ਾਸਨ ਦੇ ਜਿੰਨਾਂ ਨੇ ਉਨ੍ਹਾਂ ਦੀ ਆਵਾਜ਼ ਨੂੰ ਸਮਝਿਆ ਅਤੇ ਇਸ ਸੜਕ ਦਾ ਦੁਬਾਰਾ ਨਿਰਮਾਣ ਕੀਤਾ ਜਾ ਰਿਹਾ ਹੈ | ਦੱਸ ਦੇਈਏ ਕਿ ਪਰਮਪਾਲ ਸਿੰਘ ਤਖ਼ਤੂਪੁਰਾ ਇਕ ਨੌਜਵਾਨ ਆਗੂ ਹਨ ਅਤੇ ਭਵਿੱਖ ਵਿਚ ਵੀ ਮੋਗਾ ਹਲਕੇ ਨੂੰ ਉਸ ਕੋਲੋਂ ਵੱਡੀਆਂ ਆਸਾਂ ਹਨ |

Ad Position 22
No active advertisement
ਪਿਛਲੀ ਖ਼ਬਰ ਐੱਸ.ਡੀ. ਕਾਲਜ ਫਾਰ ਵੋਮੈਨ ਮੋਗਾ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਲੱਗਾ <br/> ਅਗਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਦੂਸਰਾ ਸਾਲਾਨਾ ਪੁਰਸਕਾਰ ਸਮਾਗਮ ਅੱਜ <br/>
Ad Position 24
No active advertisement