01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਵਲੋਂ ਮਾਨਯੋਗ ਹਾਈਕੋਰਟ 'ਚ ਦਾਇਰ ਕੀਤੀ ਪਟੀਸ਼ਨ ਨੂੰ ਰੱਦ ਕਰਨਾ ਮੰਦਭਾਗਾ-ਰਣੀਆਂ <br/>

Ad Position 21
No active advertisement
ਅਜੀਤ ਡੈਸਕ 29-03-2026
ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ)-ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਐਮ.ਪੀ. ਖਡੂਰ ਸਾਹਿਬ ਵਲੋਂ ਬਜਟ ਸੈਸ਼ਨ ਵਿਚ ਸ਼ਮੂਲੀਅਤ ਕਰਨ ਲਈ ਮਾਨਯੋਗ ਹਾਈਕੋਰਟ ਵਿਚ ਦਾਇਰ ਕੀਤੀ ਪਟੀਸ਼ਨ ਦੇ ਰੱਦ ਹੋਣ ਨਾਲ ਇਕ ਵਾਰ ਫਿਰ ਸਿੱਖ ਕੌਮ ਨੂੰ ਭਾਰਤ ਦੇਸ਼ ਵਿਚ ਬੇਗਾਨਗੀ ਦਾ ਅਹਿਸਾਸ ਕਰਵਾਇਆ ਗਿਆ ਹੈ | ਇਹ ਪ੍ਰਗਟਾਵਾ ਕੁਝ ਦਿਨ ਪਹਿਲਾਂ ਅਕਾਲੀ ਦਲ (ਪੁਨਰ ਸੁਰਜੀਤੀ) ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਿਲ ਹੋਏ ਉੱਘੇ ਸਿਆਸਤਦਾਨ ਅਤੇ ਸਮਾਜ ਸੇਵੀ ਦਵਿੰਦਰ ਸਿੰਘ ਰਣੀਆਂ ਨੇ ਪੈੱ੍ਰਸ ਬਿਆਨ ਰਾਹੀ ਕੀਤਾ | ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਬਿਨਾਂ ਕਿਸੇ ਕਾਰਨ ਕਰੀਬ ਤਿੰਨ ਸਾਲ ਤੋਂ ਐਨ.ਐਸ.ਏ. ਅਧੀਨ ਡਿਬਰੂਗੜ ਦੀ ਜੇਲ੍ਹ ਵਿਚ ਕੈਦ ਕੀਤਾ ਹੋਇਆ ਹੈ, ਉੱਥੇ ਮਾਨਯੋਗ ਹਾਈਕੋਰਟ ਵਲੋਂ ਖਡੂਰ ਸਾਹਿਬ ਹਲਕੇ ਤੋਂ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨ ਵਾਲੇ ਸਾਂਸਦ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਵਲੋਂ ਬਜਟ ਸੈਸ਼ਨ ਵਿਚ ਜਾਣ ਲਈ ਮਾਣਯੋਗ ਹਾਈਕੋਰਟ ਵਿਚ ਦਾਇਰ ਕੀਤੀ ਗਈ ਪਟੀਸ਼ਨ ਨੂੰ ਰੱਦ ਕਰਨ ਨਾਲ ਭਾਰਤ ਦੇਸ਼ ਦੀ ਕਾਨੂੰਨੀ ਪ੍ਰਣਾਲੀ 'ਤੇ ਵੀ ਪ੍ਰਸ਼ਨ ਚਿੰਨ੍ਹ ਲੱਗਾ ਹੈ | ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਇਕ ਪਾਸੇ ਡੇਰੇ ਦੇ ਮੁਖੀ ਰਾਮ ਰਹੀਮ ਨੂੰ ਉਸ 'ਤੇ ਦੋਸ਼ ਸਾਬਤ ਹੋਣ ਦੇ ਬਾਵਜੂਦ ਵੀ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਪਰ ਲੋਕਤੰਤਰੀ ਤਰੀਕੇ ਨਾਲ ਜਨਤਾ ਵਲੋਂ ਚੁਣੇ ਸਾਂਸਦ ਨੂੰ ਬਜਟ ਸੈਸ਼ਨ ਦੇ ਵਿਚ ਸ਼ਮੂਲੀਅਤ ਕਰਨ ਤੋਂ ਰੋਕਣਾ ਬਹੁਤ ਮੰਦਭਾਗੀ ਗੱਲ ਹੈ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਹਾਈ ਸਕੂਲ ਨੇ ਨਤੀਜਾ ਐਲਾਨਿਆ <br/> ਅਗਲੀ ਖ਼ਬਰ ਵਿਧਾਇਕ ਕਾਕਾ ਬਰਾੜ ਵਲੋਂ ਦੋ ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
Ad Position 24
No active advertisement