11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ, ਆੜ੍ਹਤੀਆਂ ਤੇ ਸਮੂਹ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 03-04-2026
ਮੋਗਾ, 2 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਆਪਣੇ ਦਫ਼ਤਰ ਵਿਖੇ ਵੱਖ-ਵੱਖ ਅਧਿਕਾਰੀਆਂ, ਆੜ੍ਹਤੀਆਂ ਅਤੇ ਜ਼ਿਲ੍ਹਾ ਮੋਗਾ ਦੀਆਂ ਸਮੂਹ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ | ਮੀਟਿੰਗ 'ਚ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਸਾਲ 7.35 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਕਰਨ ਦਾ ਟੀਚਾ ਮਿਥਿਆ ਗਿਆ ਹੈ | ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦਾ ਇਕ ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ | ਉਨ੍ਹਾਂ ਵਲੋਂ ਮੀਟਿੰਗ 'ਚ ਆੜ੍ਹਤੀਆਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ | ਉਨ੍ਹਾਂ ਸਮੂਹ ਖ਼ਰੀਦ ਏਜੰਸੀਆਂ ਪਾਸੋਂ ਕਣਕ ਦੀ ਸਟੋਰੇਜ ਲਈ ਲੋੜੀਂਦੀ ਜਗ੍ਹਾ, ਬਾਰਦਾਨਾ ਤੇ ਹੋਰ ਸਟਾਕ ਆਰਟੀਕਲ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ | ਇਸ ਤੋਂ ਇਲਾਵਾ ਸਮੂਹ ਖ਼ਰੀਦ ਕੇਂਦਰਾਂ ਤੇ ਸਟਾਫ਼ ਦੀ ਤਾਇਨਾਤੀ ਸਮੇਂ ਸਿਰ ਕਰਨ ਦੀ ਹਦਾਇਤ ਵੀ ਜਾਰੀ ਕੀਤੀ | ਮੀਟਿੰਗ 'ਚ ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਮੋਗਾ ਨੂੰ ਜ਼ਿਲ੍ਹਾ ਦੇ ਸਾਰੇ ਖ਼ਰੀਦ ਕੇਂਦਰਾਂ ਵਿਖੇ ਸਾਫ਼-ਸਫ਼ਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ | ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖ਼ਰੀਦ ਲਈ ਜ਼ਿਲ੍ਹਾ ਮੋਗਾ ਵਿਚ 112 ਸਰਕਾਰੀ ਖ਼ਰੀਦ ਕੇਂਦਰ ਨਿਰਧਾਰਿਤ ਕੀਤੇ ਗਏ ਹਨ | ਇਸ ਮੌਕੇ ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਸੁਖਵਿੰਦਰ ਸਿੰਘ ਗਿੱਲ, ਜ਼ਿਲ੍ਹਾ ਮੰਡੀ ਅਫ਼ਸਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਚੰਡੀਗੜ੍ਹ ਧਮਾਕੇ ਦੇ ਵਿਰੋਧ ਵਿਚ ਮੋਗਾ 'ਚ ਰੋਸ ਮਾਰਚ
Ad Position 24