10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 03-04-2026
ਮੋਗਾ, 2 ਅਪ੍ਰੈਲ (ਸੁਰਿੰਦਰਪਾਲ ਸਿੰਘ)-ਆਧਾਰ ਨਾਮਾਂਕਣ ਦੀ ਸਥਿਤੀ ਦੀ ਸਮੀਖਿਆ ਕਰਨ ਤੇ ਮੈਂਡੇਟਰੀ ਬਾਇਓ-ਮੈਟਿ੍ਕ ਅੱਪਡੇਟ (ਐਮ.ਬੀ.ਯੂ.) ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰੀ ਆਧਾਰ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਸਾਗਰ ਸੇਤੀਆ ਡਿਪਟੀ ਕਮਿਸ਼ਨਰ ਮੋਗਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਡਾਇਰੈਕਟਰ ਯੂ.ਆਈ.ਡੀ.ਏ.ਆਈ. ਖੇਤਰੀ ਦਫ਼ਤਰ ਚੰਡੀਗੜ੍ਹ ਨੇ ਵੀ ਵੀਡੀਓ ਕਾਨਫ਼ਰੰਸ ਰਾਹੀਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਆਧਾਰ ਪ੍ਰਮਾਣਿਕਤਾ ਤੇ ਆਧਾਰ ਆਫ਼ਲਾਈਨ ਵੈਰੀਫਿਕੇਸ਼ਨ ਸਮੇਤ ਆਧਾਰ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ | ਸਾਗਰ ਸੇਤੀਆ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਆਧਾਰ ਲਈ ਦਰਜ ਕਰਵਾਉਣ ਤੇ 5 ਸਾਲ ਅਤੇ 15 ਸਾਲ ਦੀ ਉਮਰ ਪੂਰੀ ਹੋਣ 'ਤੇ ਲਾਜ਼ਮੀ ਬਾਇਓ-ਮੈਟਿ੍ਕ ਅੱਪਡੇਟ ਕਰਵਾਉਣ | ਉਨ੍ਹਾਂ ਨੇ ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਇਸ ਮਕਸਦ ਲਈ ਕੈਂਪ ਲਗਾਉਣ ਦੀ ਹਦਾਇਤ ਕੀਤੀ | ਉਨ੍ਹਾਂ ਦੱਸਿਆ ਕਿ 0 ਤੋਂ 5 ਸਾਲ ਦੇ ਲਗਭਗ 42385 ਤੇ 5 ਤੋਂ 18 ਸਾਲ ਦੇ 13397 ਬੱਚਿਆਂ ਦੀ ਇਨਰੋਲਮੈਂਟ ਪੈਂਡਿੰਗ ਹੈ | ਇਸ ਤੋਂ ਇਲਾਵਾ 5 ਸਾਲ ਤੋਂ ਘੱਟ 44529 ਤੇ 5 ਤੋਂ 15 ਸਾਲ ਦੇ 36949 ਬੱਚਿਆਂ ਦਾ ਲਾਜ਼ਮੀ ਬਾਇਓ-ਮੈਟਿ੍ਕ ਅੱਪਡੇਟ ਬਕਾਇਆ ਹੈ | ਡਿਪਟੀ ਕਮਿਸ਼ਨਰ ਵਲੋਂ ਸਿੱਖਿਆ ਵਿਭਾਗ ਨੂੰ ਇਮਤਿਹਾਨਾਂ ਤੋਂ ਤੁਰੰਤ ਬਾਅਦ ਲਾਜ਼ਮੀ ਬਾਇਓ-ਮੈਟਿ੍ਕ ਅੱਪਡੇਟ ਸਬੰਧੀ ਕੈਂਪ ਲਗਾਉਣ ਦੀ ਸਖ਼ਤ ਹਦਾਇਤ ਕੀਤੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਡੀ ਗਿਣਤੀ ਨਾਗਰਿਕਾਂ ਦੇ ਮੋਬਾਈਲ ਨੰਬਰ ਆਧਾਰ ਕਾਰਡ ਨਾਲ ਲਿੰਕ ਨਹੀਂ ਹਨ ਤੇ ਬਾਇਓ-ਮੈਟਿ੍ਕ ਅੱਪਡੇਟ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੂੰ ਸੇਵਾਵਾਂ ਲੈਣ ਵਿਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸਬ ਡਵੀਜ਼ਨ ਬੱਧਨੀ ਕਲਾਂ ਦੇ ਬਿਜਲੀ ਕਾਮਿਆਂ ਵਲੋਂ ਗੇਟ ਰੈਲੀ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ, ਆੜ੍ਹਤੀਆਂ ਤੇ ਸਮੂਹ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
Ad Position 24