ਮੋਗਾ, 2 ਅਪ੍ਰੈਲ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਡੀ.ਐਸ.ਪੀ. ਧਰਮਕੋਟ ਜਸਵਰਿੰਦਰ ਸਿੰਘ ਤੇ ਇੰਸਪੈਕਟਰ ਗੁਰਸੇਵਕ ਸਿੰਘ ਦੀ ਅਗਵਾਈ 'ਚ ਥਾਣਾ ਮਹਿਣਾ ਪੁਲਿਸ ਨੇ 120 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਜਦ ਸਬ ਇੰਸਪੈਕਟਰ ਪ੍ਰੀਤਮ ਸਿੰਘ ਪੁਲਿਸ ਪਾਰਟੀ ਨਾਲ ਜੀ.ਟੀ. ਰੋਡ ਤੋਂ ਮਹਿਣਾ ਪਿੰਡ ਵੱਲ ਜਾ ਰਹੇ ਸਨ ਤਾਂ ਜਦ ਉਹ ਪਿੰਡ ਮਹਿਣਾ ਦੀ ਦਾਣਾ ਮੰਡੀ ਕੋਲ ਪੁੱਜੇ ਤਾਂ ਉਨ੍ਹਾਂ ਨੇ 2 ਨੌਜਵਾਨ ਮੋਟਰਸਾਈਕਲ 'ਤੇ ਬੈਠੇ ਵੇਖੇ ਤਾਂ ਸ਼ੱਕ ਦੇ ਅਧਾਰ 'ਤੇ ਜਦ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 120 ਗ੍ਰਾਮ ਹੈਰੋਇਨ ਬਰਾਮਦ ਹੋਈ ਤੇ ਉਨ੍ਹਾਂ ਦੀ ਪਹਿਚਾਣ ਲਵਪ੍ਰੀਤ ਸਿੰਘ ਉਰਫ਼ ਲਵੀ ਪਿੰਡ ਦਾਤੇਵਾਲ, ਵਿਕਰਮਜੀਤ ਸਿੰਘ ਉਰਫ਼ ਵਿੱਕੀ ਵਾਸੀ ਦਾਤੇਵਾਲ ਵਜੋਂ ਹੋਈ ਤੇ ਉਨ੍ਹਾਂ ਖ਼ਿਲਾਫ਼ ਥਾਣਾ ਮਹਿਣਾ 'ਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ |