10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਪਿੰਡ ਸੇਖਾ ਕਲਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਪੰਚਾਇਤ ਨੇ ਲੋਕਾਂ ਨਾਲ ਪਾਈ ਸਾਂਝ <br/>

Ad Position 21
No active advertisement
ਅਜੀਤ ਡੈਸਕ 03-04-2026
ਠੱਠੀ ਭਾਈ, 2 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਗ੍ਰਾਮ ਪੰਚਾਇਤ ਸੇਖਾ ਕਲਾਂ ਵਲੋਂ ਪਿੰਡ ਵਿਚ ਚੱਲ ਰਹੇ ਅਤੇ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਨੂੰ ਪਿੰਡ ਵਾਸੀਆਂ ਨਾਲ ਸਾਂਝਾ ਕਰਨ ਲਈ ਗੁਰਦੁਆਰਾ ਹਰਗੋਬਿੰਦਸਰ ਸਾਹਿਬ ਕੇਰ ਵਾਲਾ ਵਿਖੇ ਪਿੰਡ ਵਾਸੀਆਂ ਦੀ ਵੱਡੀ ਇਕੱਤਰਤਾ ਕੀਤੀ ਗਈ | ਇਸ ਮੌਕੇ ਸਰਪੰਚ ਦਰਸ਼ਨ ਸਿੰਘ ਸੋਹੀ ਨੇ ਸੰਬੋਧਨ ਕਰਦਿਆਂ ਪੰਚਾਇਤ ਵਲੋਂ ਲੋਕਾਂ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਬਾਕੀ ਰਹਿੰਦੇ ਨਗਰ ਅਤੇ ਹੋਰ ਵਿਕਾਸ ਕਾਰਜ ਵੀ ਜਲਦੀ ਮੁਕੰਮਲ ਕਰ ਦਿੱਤੇ ਜਾਣਗੇ | ਇਸ ਮੌਕੇ ਆਪ ਆਗੂ ਬਿਕਰਮਜੀਤ ਸਿੰਘ ਸਿੱਧੂ ਅਤੇ ਯਾਦਵਿੰਦਰ ਸਿੰਘ ਵਾਂਦਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮੋਗਾ ਨੇ ਹਾਜ਼ਰੀ ਲਗਵਾਈ ਅਤੇ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਅਤੇ ਕਾਰਗੁਜ਼ਾਰੀਆਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਇਆ | ਉਨ੍ਹਾਂ ਕਿਹਾ ਕਿ ਸਰਕਾਰ ਪਿੰਡਾਂ ਦੇ ਸਮੂਹਿਕ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਵਰਗ ਦੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਕੰਮ ਕੀਤੇ ਜਾ ਰਹੇ ਹਨ | ਪਿੰਡ ਸੇਖਾ ਕਲਾਂ ਦੇ ਸਰਪੰਚ ਦਰਸ਼ਨ ਸਿੰਘ ਸੋਹੀ ਨੇ ਵੀ ਇਸ ਮੌਕੇ ਨਗਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੱਤੀ ਅਤੇ ਪਿੰਡ ਦੀਆਂ ਹੋਰ ਲੋੜਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਪੰਚਾਇਤ ਵਲੋਂ ਪਿੰਡ ਦੇ ਹਰ ਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਇਸ ਤੋਂ ਬਾਅਦ ਕੇਵਲ ਸਿੰਘ ਸਰਕਾਰੀ ਹਾਈ ਸਕੂਲ ਸੇਖਾ ਕਲਾਂ ਵਿਖੇ ਲਗਾਏ ਗਏ ਪੈਨਲਾਂ ਦਾ ਉਦਘਾਟਨ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਭਲਕੇ ਮੋਗਾ ਵਿਖੇ ਭਗਵੰਤ ਮਾਨ ਦੀ ਰੈਲੀ ਦੀਆਂ ਤਿਆਰੀਆਂ ਮੁਕੰਮਲ-ਚੇਅਰਮੈਨ ਰੋਡੇ, ਪ੍ਰੇਮ ਚੰਦ ਅਗਲੀ ਖ਼ਬਰ ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਦਾ ਵਫ਼ਦ ਐਸ.ਐਮ.ਓ. ਨੂੰ ਮਿਲਿਆ
Ad Position 24