10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਭਲਕੇ ਮੋਗਾ ਵਿਖੇ ਭਗਵੰਤ ਮਾਨ ਦੀ ਰੈਲੀ ਦੀਆਂ ਤਿਆਰੀਆਂ ਮੁਕੰਮਲ-ਚੇਅਰਮੈਨ ਰੋਡੇ, ਪ੍ਰੇਮ ਚੰਦ

Ad Position 21
No active advertisement
ਅਜੀਤ ਡੈਸਕ 03-04-2026
ਮੋਗਾ, 2 ਅਪ੍ਰੈਲ (ਸੁਰਿੰਦਰਪਾਲ ਸਿੰਘ)-ਨਵੀਂ ਦਾਣਾ ਮੰਡੀ ਮੋਗਾ ਵਿਖੇ 4 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਤੇ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਿਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹਨ | 4 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਇਸ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਮੋਗਾ ਜ਼ਿਲ੍ਹੇ ਲਈ ਵੱਡੇ ਐਲਾਨ ਕਰਨਗੇ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਵਿਚ ਹਲਕੇ ਦੇ ਲੋਕ ਹਜ਼ਾਰਾਂ ਦੀ ਗਿਣਤੀ ਵਿਚ ਕਾਫ਼ਲੇ ਬਣਾ ਕੇ ਰੈਲੀ ਵਿਚ ਸ਼ਾਮਿਲ ਹੋਣਗੇ ਅਤੇ ਆਪਣੇ ਹਰਮਨ ਪਿਆਰੇ ਮੁੱਖ ਮੰਤਰੀ ਦਾ ਭਾਸ਼ਣ ਸੁਣਨਗੇ |
Ad Position 22
No active advertisement
ਪਿਛਲੀ ਖ਼ਬਰ ਹੈਪੀ ਕਟਾਰੀਆ ਨੂੰ ਗ਼ਮਗੀਨ ਮਾਹੌਲ 'ਚ ਅੰਤਿਮ ਵਿਦਾਇਗੀ ਅਗਲੀ ਖ਼ਬਰ ਪਿੰਡ ਸੇਖਾ ਕਲਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਪੰਚਾਇਤ ਨੇ ਲੋਕਾਂ ਨਾਲ ਪਾਈ ਸਾਂਝ <br/>
Ad Position 24