10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਦਾ 5ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 03-04-2026
ਕਿਸ਼ਨਪੁਰਾ ਕਲਾਂ, 2 ਅਪੈ੍ਰਲ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਕਿਸ਼ਨਪੁਰਾ ਕਲਾ ਦੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਅਕਾਦਮਿਕ ਸੈਸ਼ਨ 2026-2027 ਦਾ ਨਤੀਜਾ ਬੱਚਿਆਂ ਤੇ ਮਾਪਿਆਂ ਦੀ ਮੌਜੂਦਗੀ ਵਿਚ ਐਲਾਨਿਆ ਗਿਆ ਜੋ ਸੌ ਫ਼ੀਸਦੀ ਰਿਹਾ | ਇਸ ਮੌਕੇ ਮੁੱਖ ਪ੍ਰਬੰਧਕ ਡਾ. ਗੁਰਪ੍ਰੀਤ ਸਿੰਘ ਢਿੱਲੋਂ ਤੇ ਪਿ੍ੰਸੀਪਲ ਸੁਰਿੰਦਰਪਾਲ ਕੌਰ ਨੇ ਬੱਚਿਆਂ ਦੇ ਮਾਪਿਆਂ ਨੇ ਵਧੀਆ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਲਵਪ੍ਰੀਤ ਕੌਰ ਪੁੱਤਰੀ ਜਗਪਾਲ ਸਿੰਘ 500/500 ਅੰਕ ਹਾਸਲ ਕਰਕੇ ਪਹਿਲਾ ਸਥਾਨ | ਪ੍ਰਭਜੋਤ ਕੌਰ ਨੇ 99.8 ਫ਼ੀਸਦੀ ਨਾਲ ਦੂਜਾ ਸਥਾਨ, ਅਕਵਿੰਦਰ ਸਿੰਘ ਨੇ 99.6 ਫ਼ੀਸਦੀ ਲੈ ਕੇ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਦੌਰਾਨ ਮੁੱਖ ਪ੍ਰਬੰਧਕ ਡਾ. ਗੁਰਪ੍ਰੀਤ ਸਿੰਘ ਢਿੱਲੋਂ ਤੇ ਪਿ੍ੰਸੀਪਲ ਸੁਰਿੰਦਰਪਾਲ ਕੌਰ ਨੇ ਬੱਚਿਆਂ 'ਤੇ ਮਾਣ ਮਹਿਸੂਸ ਕਰਦੇ ਹੋਏ ਬੱਚਿਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕਰਦਿਆਂ ਅੱਗੇ ਤੋਂ ਹੋਰ ਮਿਹਨਤ ਕਰਕੇ ਉੱਚੀਆਂ ਬੁਲੰਦੀਆਂ ਨੂੰ ਹਾਸਲ ਕਰਨ ਦੀਆਂ ਸ਼ੁੱਭ ਇੱਛਾਵਾਂ ਦਿੱਤੀਆਂ | ਇਸ ਮੌਕੇ ਮੈਡਮ ਜਸਪ੍ਰੀਤ ਕੌਰ, ਰਮਨਦੀਪ ਕੌਰ, ਕਿਰਨਜੀਤ ਕੌਰ, ਕਮਲਜੀਤ ਕੌਰ, ਨਵਦੀਪ ਕੌਰ, ਰਾਧਿਕਾ ਮੈਡਮ, ਲਖਬੀਰ ਮੈਡਮ, ਬਲਵੀਰ ਕੌਰ, ਆਤਮਾ ਸਿੰਘ, ਦੀਸ਼ਾ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਏਕ ਆਸ ਆਸ਼ਰਮ ਸੇਵਾ ਸੁਸਾਇਟੀ ਵਿਖੇ ਬਜ਼ੁਰਗਾਂ ਨੂੰ ਰਾਸ਼ਨ ਵੰਡਿਆ ਅਗਲੀ ਖ਼ਬਰ ਸਤਿਸੰਗ ਭਾਗਾਂ ਵਾਲਿਆਂ ਨੂੰ ਹੀ ਨਸੀਬ ਹੁੰਦੇ ਹਨ-ਗਿਆਨੀ ਗੁਰਮੇਲ ਸਿੰਘ
Ad Position 24