10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਚੇਅਰਪਰਸਨ ਬੀਬੀ ਸਰਬਜੀਤ ਕੌਰ ਦਾ ਚੇਅਰਮੈਨ ਬਰਿੰਦਰ ਮਧੇਕੇ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 03-04-2026
ਮੋਗਾ, 2 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪਿਛਲੇ ਕੁਝ ਮਹੀਨੇ ਪਹਿਲਾਂ ਪੰਜਾਬ ਵਿਚ ਹੋਈਆਂ ਬਲਾਕ ਸੰਮਤੀ ਦੀਆਂ ਚੋਣਾਂ 'ਚੋਂ ਜਿੱਤੇ ਮੈਂਬਰਾਂ ਦੁਆਰਾ ਪੂਰੇ ਪੰਜਾਬ ਵਿਚ ਆਪਣੇ-ਆਪਣੇ ਹਲਕੇ ਦੇ ਚੇਅਰਪਰਸਨ ਤੇ ਵਾਈਸ ਚੇਅਰਮੈਨ ਚੁਣੇ ਗਏ | ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਬਲਾਕ ਸੰਮਤੀ ਚੇਅਰਮੈਨ ਦੀ ਚੋਣ ਹੋਈ ਜਿਸ ਵਿਚ ਪਿੰਡ ਨੱਥੂਵਾਲਾ ਗਰਬੀ ਤੋਂ ਬਹੁਤ ਹੀ ਮਿਹਨਤੀ ਅਤੇ ਲਗਨ ਨਾਲ ਕੰਮ ਕਰਨ ਵਾਲੇ ਇਸਤਰੀ ਵਿੰਗ ਦੇ ਹਲਕਾ ਕੋਆਰਡੀਨੇਟਰ ਬੀਬੀ ਸਰਬਜੀਤ ਕੌਰ ਨੂੰ ਚੇਅਰਪਰਸਨ ਚੁਣਿਆ ਗਿਆ | ਜਿਸ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ | ਇਸੇ ਤਹਿਤ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਲੈਨਿੰਗ ਬੋਰਡ ਬਰਿੰਦਰ ਕੁਮਾਰ ਮਧੇਕੇ ਨੇ ਵੀ ਚੇਅਰਪਰਸਨ ਸਰਬਜੀਤ ਕੌਰ ਨੱਥੂਵਾਲਾ ਦਾ ਸਨਮਾਨ ਉਨ੍ਹਾਂ ਦੇ ਘਰ ਜਾ ਕੇ ਕੀਤਾ | ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਵੀ ਹਾਜ਼ਰ ਸਨ | ਚੇਅਰਮੈਨ ਮਧੇਕੇ ਨੇ ਕਿਹਾ ਕਿ ਬੀਬੀ ਸਰਬਜੀਤ ਕੌਰ ਵੀ ਸਾਡੀ ਪਾਰਟੀ ਦੇ ਬਹੁਤ ਹੀ ਮਿਹਨਤੀ ਅਤੇ ਲਗਨ ਨਾਲ ਕੰਮ ਕਰਨ ਵਾਲੇ ਆਗੂ ਹਨ | ਇਸ ਮੌਕੇ ਪਿੰਡ ਨੱਥੂਵਾਲਾ ਤੋਂ ਸਰਪੰਚ ਨਿਰਵੈਰ ਸਿੰਘ ਬਰਾੜ, ਯੂਥ ਆਗੂ ਗੁਰਪ੍ਰੀਤ ਸਿੰਘ ਮਾਹਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਰੱਖਿਆ ਸਿਆਸੀ ਖੇਤਰ 'ਚ ਕਦਮ ਅਗਲੀ ਖ਼ਬਰ ਏਕ ਆਸ ਆਸ਼ਰਮ ਸੇਵਾ ਸੁਸਾਇਟੀ ਵਿਖੇ ਬਜ਼ੁਰਗਾਂ ਨੂੰ ਰਾਸ਼ਨ ਵੰਡਿਆ
Ad Position 24