ਕਿਸ਼ਨਪੁਰਾ ਕਲਾਂ, 2 ਅਪ੍ਰੈਲ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸਰਕਾਰੀ ਪ੍ਰਾਇਮਰੀ ਸਕੂਲ ਭਿੰਡਰ ਕਲਾਂ ਵਿਖੇ ਸਾਲਾਨਾ ਨਤੀਜੇ ਐਲਾਨਣ ਸਮੇਂ ਸ਼ਾਨਦਾਰ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਾਲ ਸਕੂਲ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਜਿਸ ਕਾਰਨ ਸਕੂਲ ਪ੍ਰਬੰਧਕਾਂ, ਅਧਿਆਪਕਾਂ ਤੇ ਮਾਪਿਆਂ 'ਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ | ਸਮਾਗਮ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਖ਼ਾਸ ਤੌਰ 'ਤੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਆਪਣੀ ਕਲਾਸ 'ਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ | ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਾਸਟਰ ਗੁਰਦੇਵ ਸਿੰਘ ਤੂਰ (ਕੈਨੇਡਾ) ਵਲੋਂ, ਸਮਾਜ ਸੇਵੀ ਕੈਪਟਨ ਪ੍ਰਤਾਪ ਸਿੰਘ ਰਾਹੀਂ, ਇਨ੍ਹਾਂ ਹੋਣਹਾਰ ਬੱਚਿਆਂ ਨੂੰ ਨਗਦ ਇਨਾਮ ਦੇ ਕੇ ਹੌਂਸਲਾ ਅਫਜ਼ਾਈ ਕੀਤੀ ਗਈ | ਸਮਾਗਮ ਦੌਰਾਨ ਬੱਚਿਆਂ ਵਲੋਂ ਰੰਗਾਰੰਗ ਮਨੋਰੰਜਨ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸ 'ਚ ਗੀਤ, ਸੰਗੀਤ ਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਸ਼ਾਮਲ ਸਨ | ਬੱਚਿਆਂ ਦੇ ਇਸ ਰੰਗਾਰੰਗ ਪ੍ਰੋਗਰਾਮ ਨੂੰ ਦਰਸ਼ਕਾਂ ਵਲੋਂ ਬਹੁਤ ਸਰਾਹਿਆ ਗਿਆ | ਅਖੀਰ 'ਚ ਸਕੂਲ ਮੁਖੀ ਮੈਡਮ ਕਮਲਜੀਤ ਕੌਰ ਨੇ ਸਾਰੇ ਸਫ਼ਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਹੋਰ ਮਿਹਨਤ ਕਰਕੇ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਗਿਆ | ਇਸ ਮੌਕੇ ਕੈਪਟਨ ਪ੍ਰਤਾਪ ਸਿੰਘ, ਬਲਵੰਤ ਸਿੰਘ ਬਾਬੂ ਪੰਚ, ਸੁਖਦੇਵ ਸਿੰਘ ਸਾਬਕਾ ਪੰਚ, ਬਲਵੀਰ ਸਿੰਘ ਧਾਲੀਵਾਲ, ਮਾਸਟਰ ਬਲਦੇਵ ਸਿੰਘ, ਰਣਜੀਤ ਸਿੰਘ ਬਿੱਟੂ ਪੰਚ, ਸ਼ਿੰਦਰ ਸਿੰਘ ਬਾਬਾ ਪੰਚ, ਬਲਾਕ ਸੰਮਤੀ ਮੈਂਬਰ ਵੀਰਪਾਲ ਕੌਰ, ਸ਼ਿੰਦਰਪਾਲ ਕੌਰ ਪੰਚ ਆਦਿ ਹਾਜ਼ਰ ਸੀ |