09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਸਿੱਖਿਆ ਦੇ ਖੇਤਰ ਵਿਚ ਪਾ ਰਿਹਾ ਵਡਮੁੱਲਾ ਯੋਗਦਾਨ- ਲਾਲਪੁਰਾ <br/>

Ad Position 21
No active advertisement
ਅਜੀਤ ਡੈਸਕ 03-04-2026
ਮੋਗਾ, 2 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਤੇ ਇਲਾਕੇ ਦੀ ਉੱਘੀ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਜਿਸ ਨੇ ਸਿੱਖਿਆ, ਖੇਡਾਂ ਤੇ ਹੋਰ ਗਤੀਵਿਧੀਆਂ ਵਿਚ ਵਡਮੁੱਲੀਆਂ ਮੱਲਾਂ ਮਾਰੀਆਂ ਹਨ ਤੇ ਇਹ ਸਕੂਲ ਇਲਾਕੇ ਵਿਚ ਆਪਣੀ ਵਿਲੱਖਣ ਪਹਿਚਾਣ ਰੱਖਦਾ ਹੈ | ਬੀਤੇ ਦਿਨ ਸਿਰਜਣਾ ਤੇ ਸੰਵਾਦ ਸੰਸਥਾ ਦੇ ਪ੍ਰਧਾਨ ਡਾ. ਸਰਬਜੀਤ ਕੌਰ ਵਲੋਂ ਕਰਵਾਏ ਗਏ ਅੰਤਰ-ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਵਿਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ ਜਿੱਥੇ ਉਨ੍ਹਾਂ ਦਾ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਸਟੇਟ ਅਵਾਰਡੀ, ਮੈਡਮ ਪਰਮਜੀਤ ਕੌਰ ਜਨਰਲ ਸਕੱਤਰ, ਡਾ. ਸਰਬਜੀਤ ਕੌਰ ਪ੍ਰਧਾਨ ਤੇ ਮੈਡਮ ਅਮਨ ਬਜਾਜ ਜਨਰਲ ਮੈਨੇਜਰ ਨੈਸਲੇ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਡਾ. ਸਰਬਜੀਤ ਕੌਰ ਵਲੋਂ ਕਰਵਾਏ ਗਏ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਵਲੋਂ ਪੰਜਾਬ ਭਰ ਤੋਂ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ 100 ਦੇ ਕਰੀਬ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ ਹੈ ਜਿਸ ਦੀ ਸ਼ਲਾਘਾ ਕਰਨੀ ਬਣਦੀ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦਾ ਸਰਬਪੱਖੀ ਵਿਕਾਸ ਵੱਲ ਧਿਆਨ ਦੇਣਾ ਵੀ ਅਤਿ ਜ਼ਰੂਰੀ ਹੈ | ਉਨ੍ਹਾਂ ਸਕੂਲ ਦੀ ਦਿਨ ਦੁੱਗਣੀ ਤੇ ਰਾਤ ਚੌਗੁਣੀ ਤਰੱਕੀ ਦੀ ਵੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਹਾਈ ਸਕੂਲ ਨੇ ਸਾਲਾਨਾ ਨਤੀਜਾ ਐਲਾਨਿਆ <br/> ਅਗਲੀ ਖ਼ਬਰ ਪੰਜਾਬ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਇਕਾਈ ਘੋਲੀਆ ਕਲਾਂ ਦੀ ਚੋਣ
Ad Position 24