ਮੋਗਾ, 2 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਹਾਈ ਸਕੂਲ ਮੋਗਾ ਵਿਖੇ ਸਾਲਾਨਾ ਨਤੀਜਿਆਂ 'ਚ ਵਿਦਿਆਰਥੀਆਂ ਨੇ ਵੱਖ-ਵੱਖ ਕਲਾਸਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲੇ, ਦੂਜੇ ਤੇ ਤੀਜੇ ਸਥਾਨ ਹਾਸਲ ਕੀਤੇ ਹਨ ਜਿਸ 'ਚ ਕਲਾਸ ਨੌਵੀਂ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਤੇ ਚਾਹਤ ਨੇ ਪਹਿਲਾ ਸਥਾਨ, ਅਸ਼ਮੀਤ ਤੇ ਜਸਪ੍ਰੀਤ ਕੌਰ ਨੇ ਦੂਜਾ ਸਥਾਨ, ਕਰਮਨਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਕਲਾਸ 7ਵੀਂ ਦੀ ਵਿਦਿਆਰਥਣ ਸਿਮਰਨ ਤੇ ਅਨੰਨਿਆ ਨੇ ਪਹਿਲਾ, ਸੰਦੀਪ ਤੇ ਜਸਪ੍ਰੀਤ ਕੌਰ ਨੇ ਦੂਜਾ, ਸ਼ੁਭਮ ਅਤੇ ਮਨਮੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਕਲਾਸ ਛੇਵੀਂ ਦੀ ਨੂਰਦੀਪ ਕੌਰ ਨੇ ਪਹਿਲਾ, ਮੁਸਕਾਨ ਤੇ ਗੁਰਲੀਨ ਕੌਰ ਨੇ ਦੂਜਾ ਤੇ ਸਹਿਜਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਦੇ ਡਾਇਰੈਕਟਰ ਗੁਰਬੀਰ ਸਿੰਘ ਜੱਸਲ ਨੇ ਸਾਰੇ ਸਫ਼ਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਵਾਈਸ ਪ੍ਰੈਜ਼ੀਡੈਂਟ ਮੈਡਮ ਸੁਰਿੰਦਰ ਕੌਰ ਨੇ ਵੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਮਨਜੀਤ ਕੌਰ, ਸੁਮਨਪ੍ਰੀਤ ਕੌਰ, ਮੈਡਮ ਰਜਨੀ, ਕਿਰਨਦੀਪ ਕੌਰ, ਸੋਨੀਆ, ਸੁਖਵੀਰ ਹਾਜ਼ਰ ਸਨ |