ਕਿਸ਼ਨਪੁਰਾ ਕਲਾਂ, 2 ਅਪ੍ਰੈਲ (ਅਮੋਲਕ ਸਿੰਘ ਕਲਸੀ)-ਸਵ: ਜਥੇਦਾਰ ਠਾਕਰ ਸਿੰਘ ਮਾਨ ਦੁਆਰਾ ਸਥਾਪਤ ਤੇ ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਸਭ ਤੋਂ ਪੁਰਾਣੀ ਤੇ ਮਾਣਮੱਤੀ ਸੰਸਥਾ ਸੰਤ ਵਿਸਾਖਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਦੇ ਸਕੂਲ ਦੇ ਵਿਦਿਆਰਥੀਆਂ ਨੇ ਪੰਜਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਜਿਸ 'ਚ ਮਨਸੁੱਖਪ੍ਰੀਤ ਕੌਰ ਪੁੱਤਰੀ ਕਸ਼ਮੀਰ ਸਿੰਘ ਨੇ 97.6 ਫ਼ੀਸਦੀ ਨੰਬਰ ਲੈ ਕੇ ਪਹਿਲਾਂ ਸਥਾਨ, ਦਿਲਨੂਰ ਕੌਰ ਪੁੱਤਰੀ ਸੁਰਜੀਤ ਸਿੰਘ ਨੇ 97.6 ਫ਼ੀਸਦੀ ਅਤੇ ਸੁਖਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਨੇ 97.4 ਫ਼ੀਸਦੀ ਨੰਬਰ ਲੈ ਕੇ ਦੂਸਰਾ, ਕਰਨਵੀਰ ਸਿੰਘ ਕਲਸੀ ਪੁੱਤਰ ਅਮੋਲਕ ਸਿੰਘ ਕਲਸੀ ਨੇ 484/500 (96.8 ਫ਼ੀਸਦੀ) ਨੰਬਰ ਲੈ ਕੇ ਤੀਸਰਾ ਤੇ ਇਸ਼ਮੀਤ ਕੌਰ ਪੁੱਤਰੀ ਸੰਦੀਪ ਸਿੰਘ ਪੁਰਬਾ ਨੇ 96.8 ਫ਼ੀਸਦੀ ਨੰਬਰ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਪਿ੍ੰਸੀਪਲ ਕਮਲਜੀਤ ਕੌਰ ਸੈਣੀ ਦੇ ਪਤੀ ਮੈਨੇਜਰ ਜਰਨੈਲ ਸਿੰਘ ਸੈਣੀ ਨੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਵਿੱਖ ਵਿਚ ਹੋਰ ਵੀ ਮਿਹਨਤ ਕਰਕੇ ਆਪਣਾ ਤੇ ਆਪਣੇ ਮਾਤਾ-ਪਿਤਾ ਦੇ ਸੁਪਨੇ ਪੂਰੇ ਕਰਨ ਲਈ ਪੂਰੀ ਤਨਦੇਹੀ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਾਈਸ ਪਿ੍ੰਸੀਪਲ ਬਰਜੀਤ ਕੌਰ ਤੇ ਮੈਨੇਜਮੈਂਟ ਵਲੋਂ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ | ਇਸ ਮੌਕੇ ਵਾਈਸ ਪਿ੍ੰਸੀਪਲ ਬਰਜੀਤ ਕੌਰ, ਗੁਰਬਾਣੀ ਅਧਿਆਪਕਾ ਰਣਜੀਤ ਕੌਰ, ਰਾਜਵੀਰ ਕੌਰ, ਜਤਿੰਦਰ ਕੌਰ, ਗੁਰਪ੍ਰੀਤ ਕੌਰ, ਰਾਜਵੀਰ ਕੌਰ, ਸੀਵਿਤਾ ਸ਼ਰਮਾ, ਰਮਨਦੀਪ ਕੌਰ, ਹਰਮਨਦੀਪ ਕੌਰ, ਸਰਬਜੀਤ ਕੌਰ, ਮਨਿੰਦਰ ਕੌਰ, ਪਵਨਦੀਪ ਕੌਰ, ਗੁਰਸ਼ਰਨ ਕੌਰ, ਸਿਮਰਨਜੀਤ ਕੌਰ, ਗੁਰਵੀਰ ਕੌਰ, ਸਨਦੀਪ ਕੌਰ, ਮਾਸਟਰ ਜਗਦੀਪ ਸਿੰਘ ਆਦਿ ਹਾਜ਼ਰ ਸਨ |