04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸੰਯੁਕਤ ਕਿਸਾਨ ਮੋਰਚਾ ਜਥੇਬੰਦੀਆਂ ਦੀ ਹੋਈ ਮੀਟਿੰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਮੋਗਾ, 3 ਅਪ੍ਰੈਲ (ਜਸਪਾਲ ਸਿੰਘ ਬੱਬੀ)-ਸੰਯੁਕਤ ਕਿਸਾਨ ਮੋਰਚਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੰਯੁਕਤ ਕਿਸਾਨ ਮੋਰਚਾ ਜਥੇਬੰਦੀਆਂ ਦੀ ਮੀਟਿੰਗ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਈ | ਇਸ ਮੌਕੇ ਗੁਰਮੀਤ ਸਿੰਘ ਕਿਸ਼ਨਪੁਰਾ ਬੀ.ਕੇ.ਯੂ. ਉਗਰਾਹਾਂ, ਬਲਕਰਨ ਸਿੰਘ ਢਿੱਲੋਂ ਜ਼ਿਲ੍ਹਾ ਮੀਡੀਆ ਸਕੱਤਰ ਬੀ.ਕੇ.ਯੂ. ਲੱਖੋਵਾਲ, ਗੁਰਮੇਲ ਸਿੰਘ ਕੁੱਲ ਹਿੰਦ ਕਿਸਾਨ ਸਭਾ, ਕੁਲਦੀਪ ਸਿੰਘ ਖੁਖਰਾਣਾ ਕਿਰਤੀ ਕਿਸਾਨ ਯੂਨੀਅਨ, ਕਸ਼ਮੀਰ ਸਿੰਘ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜਗਜੀਤ ਸਿੰਘ, ਸੁਖਦੀਪ ਸਿੰਘ ਨੇ ਦੱਸਿਆ ਕਿ ਐਸ.ਕੇ.ਐਮ. ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਿਤੀ 6 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਮੋਗਾ ਦੇ ਗੇਟ ਅੱਗੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਆਗੂਆਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਜੋ ਅਮਰੀਕਾ ਨਾਲ ਕਿਸਾਨ ਮਜ਼ਦੂਰ ਮਾਰੂ ਸਮਝੌਤੇ ਕੀਤੇ ਹਨ ਤੇ ਧੱਕੇ ਨਾਲ ਈਰਾਨ ਦੇਸ਼ ਉੱਪਰ ਧੱਕੇਸ਼ਾਹੀ ਨਾਲ ਯੁੱਧ ਹੋ ਪਿਆ ਹੈ, ਉਸ ਦੇ ਰੋਸ ਵਜੋਂ ਸਮੂਹ ਸੰਯੁਕਤ ਕਿਸਾਨ ਮੋਰਚਾ ਜਥੇਬੰਦੀਆਂ ਡਿਪਟੀ ਕਮਿਸ਼ਨਰ ਮੋਗਾ ਦੇ ਅੱਗੇ 11 ਵਜੇ ਤੋਂ 3:00 ਵਜੇ ਤੱਕ ਧਰਨਾ ਦਿੱਤਾ ਜਾਵੇਗਾ | ਧਰਨੇ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂ ਵਿਚਾਰ ਰੱਖਣਗੇ |

Ad Position 22
No active advertisement
ਪਿਛਲੀ ਖ਼ਬਰ ਦਰਸ਼ਨ ਸਿੰਘ ਦੁਸਾਂਝ ਸੰਘਾ ਦੀ ਪਲੇਠੀ ਪੁਸਤਕ 'ਅੰਨ੍ਹਾ ਖੂਹ' 'ਤੇ ਕਰਵਾਈ ਗੋਸ਼ਟੀ <br/> ਅਗਲੀ ਖ਼ਬਰ ਰਾਈਸ ਬ੍ਰਾਨ ਡੀਲਰਜ਼ ਐਸੋਸੀਏਸ਼ਨ ਵਲੋਂ ਸਾਲਾਨਾ ਜਾਗਰਣ ਦੀ ਤਿਆਰੀ ਲਈ ਮੀਟਿੰਗ <br/>
Ad Position 24