03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਹੋਲੀ ਹਾਰਟ ਕਾਨਵੈਂਟ ਸਕੂਲ ਵਿਚ ਨਵੇਂ ਅਕਾਦਮਿਕ ਸੈਸ਼ਨ ਦਾ ਸ਼ਾਨਦਾਰ ਆਗਾਜ਼

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਮੋਗਾ, 3 ਅਪ੍ਰੈਲ (ਸੁਰਿੰਦਰਪਾਲ ਸਿੰਘ)-ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਅੱਜ ਸਾਰੀਆਂ ਕਲਾਸਾਂ ਦੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਉਤਸ਼ਾਹ ਤੇ ਜੋਸ਼ੋ-ਖਰੋਸ਼ ਨਾਲ ਕੀਤੀ ਗਈ | ਸਕੂਲ ਪਹੁੰਚਣ 'ਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ, ਜਿਸ ਨਾਲ ਪੂਰਾ ਕੈਂਪਸ ਖ਼ੁਸ਼ੀ ਨਾਲ ਭਰ ਉੱਠਿਆ | ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵਲੋਂ ਬੱਚਿਆਂ ਦੇ ਪਹਿਲੇ ਦਿਨ ਨੂੰ ਯਾਦਗਾਰ ਬਣਾਉਣ ਲਈ ਵੱਖ-ਵੱਖ ਤਰ੍ਹਾਂ ਦੀਆਂ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ | ਵਿਦਿਆਰਥੀ ਆਪਣੇ ਨਵੇਂ ਸੈਸ਼ਨ ਨੂੰ ਲੈ ਕੇ ਕਾਫ਼ੀ ਖ਼ੁਸ਼ ਅਤੇ ਉਤਸ਼ਾਹਿਤ ਨਜ਼ਰ ਆਏ | ਬੱਚਿਆਂ ਨੇ ਪੂਰਾ ਦਿਨ ਆਪਣੇ ਅਧਿਆਪਕਾਂ ਨਾਲ ਹੱਸਦੇ-ਖੇਡਦੇ ਬਿਤਾਇਆ | ਪੜ੍ਹਾਈ ਦੇ ਨਾਲ-ਨਾਲ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਜੀਵਨ ਦੇ ਅਹਿਮ ਪਾਠ ਪੜ੍ਹਾਏ | ਅੱਜ ਦੇ ਖ਼ਾਸ ਦਿਨ 'ਤੇ ਵਿਦਿਆਰਥੀਆਂ ਨੂੰ ਚੰਗੀਆਂ ਆਦਤਾਂ, ਨੈਤਿਕ ਕਦਰਾਂ-ਕੀਮਤਾਂ ਅਤੇ ਅਨੁਸ਼ਾਸਨ ਦੀ ਮਹੱਤਤਾ ਬਾਰੇ ਵਿਸਥਾਰ ਵਿਚ ਦੱਸਿਆ ਗਿਆ | ਸਕੂਲ ਦੇ ਪਿ੍ੰਸੀਪਲ ਮੈਡਮ ਸ਼ਿਵਾਨੀ ਅਰੋੜਾ ਨੇ ਸਾਰੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਮਿਹਨਤ ਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਸੁਭਾਸ਼ ਪਲਤਾ ਨਵੇਂ ਸੈਸ਼ਨ ਦੀ ਸ਼ੁੱਭ ਅਰੰਭਤਾ 'ਤੇ ਸਕੂਲ ਸਟਾਫ਼ ਤੇ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਸਕੂਲ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਭਲਕੇ ਅਗਲੀ ਖ਼ਬਰ ਵਿਧਾਇਕ ਬਿਲਾਸਪੁਰ ਵਲੋਂ 2 ਕਰੋੜ 7 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ
Ad Position 24