02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਮੋਗਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਅੱਜ-ਵਿਧਾਇਕਾ ਡਾ. ਅਮਨਦੀਪ ਕੌਰ

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਮੋਗਾ, 3 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਵਿਧਾਨ ਸਭਾ ਹਲਕੇ ਦੇ ਵਸਨੀਕ ਆਮ ਆਦਮੀ ਪਾਰਟੀ ਵਲੋਂ 4 ਅਪ੍ਰੈਲ ਨੂੰ ਮੋਗਾ ਅਨਾਜ ਮੰਡੀ ਵਿਖੇ ਕਰਵਾਈ ਜਾ ਰਹੀ ਰੈਲੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਚਾਰ ਸੁਣਨ ਦੇ ਮੌਕੇ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ | ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਥਾਨ ਦਾ ਦੌਰਾ ਕਰਦੇ ਹੋਏ ਮੋਗਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਹਲਕੇ ਦੇ ਅੰਦਰ ਹਰ ਆਗੂ ਤੇ ਵਲੰਟੀਅਰ 4 ਅਪ੍ਰੈਲ ਸਨਿਚਰਵਾਰ ਨੂੰ ਹੋਣ ਵਾਲੀ ਰੈਲੀ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹਨ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕੀਤਾ ਹੈ | ਉਨ੍ਹਾਂ ਹਲਕੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਅੱਜ ਮੋਗਾ ਵਿਚ ਹੋਣ ਵਾਲੀ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ | ਇਸ ਮੌਕੇ ਹਰਜਿੰਦਰ ਸਿੰਘ ਰੋਡੇ ਚੇਅਰਮੈਨ ਮਾਰਕੀਟ ਕਮੇਟੀ ਮੋਗਾ, ਪ੍ਰੇਮ ਚੰਦ ਚੱਕੀ ਵਾਲੇ ਆਪ ਸ਼ਹਿਰੀ ਪ੍ਰਧਾਨ ਅਤੇ ਦਵਿੰਦਰ ਤਿਵਾੜੀ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੋਗਾ ਦੇ ਗੋਕਰਨ ਸਿੰਘ ਨੇ ਕੀਤਾ ਕਮਾਲ, ਖੇਡ ਭਾਵਨਾ ਨਾਲ ਜਿੱਤੇ ਸੋਨ ਤੇ ਚਾਂਦੀ ਮੈਡਲ <br/> ਅਗਲੀ ਖ਼ਬਰ ਪੰਡਤ ਮੋਹਨ ਲਾਲ ਕਾਲਜ 'ਚ ਫ਼ੈਸ਼ਨ ਸ਼ੋਅ ਕਰਵਾਇਆ
Ad Position 24