ਧਰਮਕੋਟ, 3 ਅਪ੍ਰੈਲ (ਪਰਮਜੀਤ ਸਿੰਘ)-ਮੋਗਾ ਇਲਾਕੇ ਦੀ ਮਸ਼ਹੂਰ ਸੰਸਥਾ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਜੋ ਕਿ ਆਈ.ਸੀ.ਐਸ.ਈ. ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, 'ਚ ਅੱਜ ਸੈਸ਼ਨ 2026-27 ਦਾ ਪਹਿਲਾ ਦਿਨ ਸੀ | ਇਸ ਮੌਕੇ 'ਤੇ ਬੱਚਿਆਂ ਦਾ ਬਹੁਤ ਹੀ ਪਿਆਰ ਤੇ ਸਨੇਹ ਨਾਲ ਸਵਾਗਤ ਕੀਤਾ ਗਿਆ | ਸਭ ਤੋਂ ਪਹਿਲਾਂ ਬੱਚਿਆਂ ਨੂੰ ਤਿਲਕ ਲਗਾ ਕੇ ਕਾਰਡ ਦਿੱਤੇ ਗਏ ਤੇ ਕੇ.ਜੀ. ਵਿੰਗ ਦੇ ਬੱਚਿਆਂ ਨੂੰ ਛੋਟੇ-ਛੋਟੇ ਤੋਹਫ਼ੇ ਵੀ ਦਿੱਤੇ ਗਏ | ਇਸ ਮੌਕੇ ਪਿ੍ੰਸੀਪਲ ਮਨਿਸ਼ਾ ਕੌਸ਼ਿਕ ਨੇ ਬੱਚਿਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਪੜ੍ਹਾਈ ਲਈ ਪ੍ਰੇਰਿਤ ਕੀਤਾ | ਸਾਰੇ ਅਧਿਆਪਕਾਂ ਨੇ ਬੱਚਿਆਂ ਦੇ ਵਧੀਆ ਭਵਿੱਖ ਦੀ ਕਾਮਨਾ ਕੀਤੀ | ਕਲਾਸ ਅਧਿਆਪਕਾਂ ਨੇ ਬੱਚਿਆਂ ਦੇ ਸਕੂਲ ਦੇ ਪਹਿਲੇ ਦਿਨ ਨੂੰ ਯਾਦਗਾਰ ਤੇ ਉਤਸ਼ਾਹਪੂਰਨ ਬਣਾਉਣ ਲਈ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ | ਇਸ ਮੌਕੇ ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ, ਸਰੋਜ ਰਾਣੀ ਜਿੰਦਲ ਨੇ ਵੀ ਬੱਚਿਆਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਗਤੀਵਿਧੀਆਂ 'ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਉਨ੍ਹਾਂ ਨੇ ਆਪਣੇ ਇਲਾਕੇ ਦੇ ਸੂਝਵਾਨ ਲੋਕਾਂ ਨੂੰ ਸੈਸ਼ਨ 2026-27 ਲਈ ਸਕੂਲ ਵਿਚ ਦਾਖ਼ਲਾ ਕਰਵਾਉਣ ਦੀ ਅਪੀਲ ਵੀ ਕੀਤੀ |